05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸੁਰਜੀਤ ਸਿੰਘ ਰੱਖੜਾ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਵੋਟ ਦੇਣ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 26-05-2026
ਪਟਿਆਲਾ, 25 ਮਈ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਆਗੂ ਸੁਰਜੀਤ ਸਿੰਘ ਰੱਖੜਾ ਨੇ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸਮਾਣਾ ਵਾਸੀਆਂ ਨੂੰ 'ਆਪ' ਉਮੀਦਵਾਰਾਂ ਦੇ ਹੱਕ ਵਿਚ ਝਾੜੂ ਦੇ ਚੋਣ ਨਿਸ਼ਾਨ 'ਤੇ ਮੋਹਰ ਲਗਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਮਾਣਾ ਦੇ ਸਰਬਪੱਖੀ ਵਿਕਾਸ ਅਤੇ ਇਲਾਕੇ ਦੀ ਨੁਹਾਰ ਬਦਲਣ ਲਈ 'ਆਪ' ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਸ. ਰੱਖੜਾ ਨੇ ਕਿਹਾ ਕਿ ਸਮਾਣਾ ਸਿਰਫ਼ ਉਨ੍ਹਾਂ ਦਾ ਸਿਆਸੀ ਹਲਕਾ ਨਹੀਂ, ਸਗੋਂ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਇਲਾਕੇ ਦੇ ਵਿਕਾਸ ਲਈ ਵਚਨਬੱਧ ਰਹੇ ਹਨ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਟਿਆਲਾ-ਪਾਤੜਾਂ ਸੜਕ ਦਾ ਚਹੁੰ-ਮਾਰਗੀ ਨਿਰਮਾਣ, ਬੱਸ ਅੱਡੇ ਦਾ ਨਵੀਨੀਕਰਨ, ਸਿਵਲ ਹਸਪਤਾਲ ਨੂੰ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕਰਨ ਅਤੇ ਸਮਾਣਾ ਵਿੱਚ 20 ਏਕੜ ਵਿਚ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੈਦਾਨ ਦੀ ਉਸਾਰੀ ਵਰਗੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਸਮਾਣਾ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਜਾਵੇਗਾ | ਸ. ਰੱਖੜਾ ਨੇ ਕਿਹਾ ਕਿ 2012 ਤੋਂ 2017 ਤੱਕ ਆਪਣੇ ਕੈਬਨਿਟ ਮੰਤਰੀ ਕਾਰਜਕਾਲ ਦੌਰਾਨ ਸਮਾਣਾ ਵਿਚ ਰਿਕਾਰਡਤੋੜ ਵਿਕਾਸ ਹੋਇਆ ਸੀ ਅਤੇ ਹੁਣ ਵੀ ਲੋਕਾਂ ਦੇ ਸਹਿਯੋਗ ਨਾਲ ਇਲਾਕੇ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾਵੇਗਾ | ਸ. ਰੱਖੜਾ ਨੇ ਸਮਾਣਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ 'ਆਪ' ਉਮੀਦਵਾਰਾਂ ਨੂੰ ਵੋਟ ਦੇ ਕੇ ਸਮਾਣਾ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਆਪਣਾ ਕੀਮਤੀ ਸਹਿਯੋਗ ਦੇਣ, ਤਾਂ ਜੋ ਆਉਣ ਵਾਲੇ ਸਮੇਂ ਵਿਚ ਸਮਾਣਾ ਨੂੰ ਤਰੱਕੀ, ਆਧੁਨਿਕ ਸਹੂਲਤਾਂ ਅਤੇ ਨਵੀਂ ਪਛਾਣ ਵਾਲੇ ਸ਼ਹਿਰ ਵਜੋਂ ਸਥਾਪਿਤ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਵਾਰਡ ਨੰਬਰ 7 'ਚ ਪਾਰਟੀ ਉਮੀਦਵਾਰ ਲਈ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਵੋਟਰਾਂ ਵਲੋਂ ਕਪੂਰ ਚੰਦ ਬਾਂਸਲ ਨੂੰ ਭਰਵਾਂ ਹੁੰਗਾਰਾ
Ad Position 24