ਨਾਭਾ, 25 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਵਾਰਡ ਨੰਬਰ 7 ਵਿਚ ਚੋਣ ਲੜ ਰਹੇ ਸਰੋਜ ਪਤਨੀ ਸਵਰਗੀ ਦਲੀਪ ਕੁਮਾਰ ਬਿੱਟੂ ਲਈ ਚੋਣ ਪ੍ਰਚਾਰ ਕੀਤਾ ਗਿਆ | ਵਾਰਡ ਨੰਬਰ 7 ਦੇ ਵਾਸੀਆਂ ਨੂੰ ਅਪੀਲ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕੀ ਉਹ ਵਿਕਾਸ ਦੇ ਨਾਮ 'ਤੇ ਵੋਟਾਂ ਮੰਗ ਰਹੇ ਹਨ, ਕਿਉਂ ਜੋ ਪਿਛਲੇ ਕਰੀਬ ਚਾਰ ਸਾਲ ਦੌਰਾਨ ਵਾਰਡ ਨੰਬਰ ਸੱਤ ਵਿਚ ਪਾਰਟੀ ਵਲੋਂ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਜੇਕਰ ਵਾਰਡ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਕਾਸ ਕਾਰਜ ਰਹਿੰਦਾ ਹੈ ਤਾਂ ਉਸ ਨੂੰ ਚੋਣਾਂ ਜਿੱਤਣ ਉਪਰੰਤ ਤੁਰੰਤ ਪਹਿਲ ਦੇ ਅਧਾਰ 'ਤੇ ਕਰਵਾਇਆ ਜਾਵੇਗਾ | ਪਾਰਟੀ ਉਮੀਦਵਾਰ ਸਰੋਜ ਵਲੋਂ ਹਲਕਾ ਵਿਧਾਇਕ ਦੇਵ ਮਾਨ ਦਾ ਉਨਾਂ ਦੇ ਵਾਰਡ ਵਿਚ ਆਉਣ ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਰਮੇਸ਼ ਤਲਵਾੜ, ਕਮਲ ਕੁਮਾਰ ਰਾਜੂ, ਤੇਜਿੰਦਰ ਸਿੰਘ ਖਹਿਰਾ, ਕਪਿਲ ਮਾਨ, ਪ੍ਰਧਾਨ ਸੋਮਨਾਥ ਢੱਲ, ਪ੍ਰਧਾਨ ਅਮਨਦੀਪ ਸਿੰਘ ਕੋਟ, ਰਾਜੀਵ ਸ਼ਰਮਾ, ਸਾਬਕਾ ਕੌਂਸਲਰ ਹਿਤੇਸ਼ ਖੱਟਰ,ਗੁਰਵਿੰਦਰ ਸਿੰਘ ਪੱਪੂ ਸੌਜਾ, ਸੁਭਾਸ ਸਹਿਗਲ, ਅਮਨ ਗਰਗ ਆਦਿ ਵਾਰਡ ਵਾਸੀ ਮੌਜੂਦ ਸਨ |