05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸੂਬੇ ਦੇ ਸਰਬਪੱਖੀ ਵਿਕਾਸ ਲਈ 'ਆਪ' ਨੂੰ ਦਿਓ ਵੋਟ - ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 26-05-2026
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀਆਂ ਪਿਛਲੀਆਂ ਚੋਣਾਂ ਦੇ ਮੁਕਾਬਲੇ 2026 ਦੇ ਵਿਚ ਆਮ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ 'ਤੇ ਵਧੇਰੇ ਵਧਿਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਨਗਰ ਕੌਂਸਲ ਸਰਹਿੰਦ ਦੇ ਵੋਟਰਾਂ ਨੂੰ 'ਆਪ' ਉਮੀਦਵਾਰਾਂ ਨੂੰ ਵੋਟ ਪਾਉਣ ਲਈ ਅਪੀਲ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੌਂਸਲ ਚੋਣਾਂ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣਗੀਆਂ | ਪਿਛਲੇ ਪੰਜ ਸਾਲਾਂ ਤੋਂ ਨਗਰ ਕੌਂਸਲ ਦੇ ਉੱਪਰ ਕਾਂਗਰਸ ਪਾਰਟੀ ਦੀ ਕਮੇਟੀ ਬਣੀ ਹੋਈ ਸੀ, ਜਿਸ ਕਾਰਨ ਵਿਕਾਸ ਕਾਰਜ ਕਰਵਾਉਣ ਵਿਚ ਬਹੁਤ ਮਸ਼ੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ | ਜਿਹੜੇ ਵਿਕਾਸ ਕਾਰਜ ਸ਼ਹਿਰ ਨੂੰ ਫ਼ਾਇਦਾ ਦੇਣ ਵਾਲੇ ਸਨ, ਕਾਂਗਰਸ ਪਾਰਟੀ ਦੀ ਕਮੇਟੀ ਉਨ੍ਹਾਂ ਦੇ ਵਿਚ ਸਾਥ ਨਹੀਂ ਦਿੰਦੀ ਸੀ, ਕਿਉਂਕਿ ਇਨ੍ਹਾਂ ਨੂੰ ਉੱਪਰੋਂ ਫ਼ੋਨ ਆ ਜਾਂਦਾ ਸੀ, ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਕੌਂਸਲਰ ਜਿੱਤ ਕੇ ਨਗਰ ਕੌਂਸਲ 'ਚ ਕਮੇਟੀ ਬਣਾਉਂਦੇ ਹਨ ਤਾਂ 4 ਮਹੀਨੇ ਦੇ ਵਿਚ ਰੁਕੇ ਹੋਏ ਸਾਰੇ ਵਿਕਾਸ ਕਾਰਜ ਪੂਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਜਦੋਂ ਤੋਂ ਹੋਂਦ ਵਿਚ ਆਈ ਹੈ, ਉਦੋਂ ਤੋਂ ਆਮ ਲੋਕਾਂ ਦੇ ਹਿੱਤ ਵਿਚ ਫ਼ੈਸਲੇ ਲੈਂਦੀ ਆ ਰਹੀ ਹੈ | ਜਿੱਥੇ ਆਮ ਲੋਕਾਂ ਨੂੰ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ, ਉੱਥੇ ਹੀ ਸਿੱਖਿਆ ਕ੍ਰਾਂਤੀ ਦੇ ਤਹਿਤ ਸਰਕਾਰੀ ਸਕੂਲਾਂ ਨੂੰ ਪ੍ਰਫੁੱਲਿਤ ਕੀਤਾ ਗਿਆ ਅਤੇ ਭਾਰਤ 'ਚੋਂ ਪਹਿਲੇ ਸਥਾਨ 'ਤੇ ਲਿਆਂਦਾ ਗਿਆ ਹੈ | ਸਿਹਤ ਕ੍ਰਾਂਤੀ ਦੇ ਤਹਿਤ ਆਮ ਆਦਮੀ ਕਲੀਨਿਕ ਬਣਾ ਕੇ ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਟੈਸਟ ਵਰਗੀ ਸਹੂਲਤ ਦਿੱਤੀ ਗਈ, ਉੱਥੇ ਹੀ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਨਾਲ ਜੋੜਿਆ ਗਿਆ ਹੈ | ਪਿਛਲੀਆਂ ਸਰਕਾਰਾਂ ਵਲੋਂ ਸੂਬੇ ਦੇ ਲੋਕਾਂ ਨੂੰ ਕੋਈ ਵੀ ਅਜਿਹੀ ਸਹੂਲਤ ਨਹੀਂ ਦਿੱਤੀ ਗਈ | ਇੱਥੇ ਹੀ ਬੱਸ ਨਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ, ਸਾਲ 2022 ਦੇ ਵਿਚ ਪੰਜਾਬ ਭਰ ਦੇ ਵਿਚ 20 ਫ਼ੀਸਦੀ ਨਹਿਰੀ ਪਾਣੀ ਇਸਤੇਮਾਲ ਕੀਤਾ ਜਾਂਦਾ ਸੀ | ਮਾਨ ਸਰਕਾਰ ਵਲੋਂ ਨਵੇਂ ਯਤਨ ਕਰਕੇ ਨਹਿਰਾਂ ਅਤੇ ਸੂਇਆਂ ਨੂੰ ਪੱਕਾ ਕੀਤਾ ਗਿਆ |
ਅੱਜ ਅਸੀਂ 80 ਫ਼ੀਸਦੀ ਨਹਿਰੀ ਪਾਣੀ ਦਾ ਇਸਤੇਮਾਲ ਕਰ ਰਹੇ ਹਾਂ, ਜਿਸ ਕਰਕੇ ਧਰਤੀ ਹੇਠਲਾ ਪਾਣੀ ਚਾਰ ਇੰਚ ਉੱਪਰ ਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਲਈ 'ਆਪ' ਸਰਕਾਰ ਵਲੋਂ ਨਸ਼ੇ ਦੇ ਤਸਕਰਾਂ ਨੂੰ ਜੇਲ੍ਹਾਂ ਦੇ ਵਿਚ ਡੱਕਿਆ ਗਿਆ ਅਤੇ ਨਸ਼ੇ ਦੀ ਭੈੜੀ ਲਾਣਤ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਦੇ ਰਾਹੀਂ ਨਸ਼ੇ ਤੋਂ ਬਚਾਉਣ ਦਾ ਯਤਨ ਕੀਤਾ ਗਿਆ ਅਤੇ ਸੂਬੇ ਦੇ 65 ਹਜ਼ਾਰ ਲੜਕੇ ਲੜਕੀਆਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸ ਦੇ ਕੰਮਾਂ ਨੂੰ ਦੇਖਦਿਆਂ, ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਉਨ੍ਹਾਂ ਅਪੀਲ ਕੀਤੀ ਕਿ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਵਿਚ 'ਆਪ' ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਬਣਾਉਣ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੂਲੇਪੁਰ ਵਿਖੇ ਐਨ.ਐਸ.ਯੂ.ਆਈ ਦੇ ਸੂਬਾ ਪ੍ਰਧਾਨ ਇਸ਼ਰਪ੍ਰੀਤ ਸਿੱਧੂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਨਗਰ ਪੰਚਾਇਤ ਚੋਣਾਂ ਲੋਕਤੰਤਰਿਕ ਤਰੀਕੇ ਨਾਲ ਕਰਵਾਈਆਂ ਜਾਣ-ਡਾ. ਨਰੇਸ਼ ਚੌਹਾਨ
Ad Position 24