ਜਖਵਾਲੀ, 25 ਮਈ (ਨਿਰਭੈ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਤੇ ਐਨ.ਐਸ.ਯੂ.ਆਈ. ਦੇ ਸੂਬਾ ਪ੍ਰਧਾਨ ਇਸ਼ਰਪ੍ਰੀਤ ਸਿੰਘ ਸਿੱਧੂ ਦਾ ਪਿੰਡ ਮੂਲੇਪੁਰ ਵਿਖੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ ਪਿੰਡ ਦੇ ਪਤਵੰਤਿਆਂ ਵਲੋਂ ਸ. ਸਿੱਧੂ ਨੂੰ ਪੂਰਨ ਤੌਰ 'ਤੇ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਇਸ਼ਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਪੁਰਾਣੇ ਲੀਡਰਾਂ ਦੀਆਂ ਗ਼ਲਤੀਆਂ ਕਰਕੇ ਹੀ ਪਾਰਟੀ ਦੇ ਟਕਸਾਲੀ ਆਗੂ ਅਤੇ ਵਰਕਰ ਨਿਰਾਸ਼ ਹੋ ਕੇ ਆਪਣੇ ਘਰਾਂ ਵਿਚ ਬੈਠ ਗਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਹ ਘਰ-ਘਰ ਜਾ ਕੇ ਵਰਕਰਾਂ ਨੂੰ ਪਾਰਟੀ ਨਾਲ ਜੁੜਨ ਅਤੇ ਵਡਮੁੱਲੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕਰ ਰਹੇ ਹਨ | ਇਸ ਮੌਕੇ ਹੋਰਨਾਂ ਤੋੋਂ ਇਲਾਵਾ ਰਾਜਵਿੰਦਰ ਸਿੰਘ ਰਾਣਾ, ਅਵਤਾਰ ਸਿੰਘ ਰਾਏ, ਜੋਤ ਸਿੰਘ ਰਾਏ, ਚਰਨਜੀਤ ਸਿੰਘ ਚਰਨੀ, ਬਾਬਾ ਦਰਸ਼ਨ ਸਿੰਘ ਅਮਰੀਕਾ ਵਾਲੇ, ਵਿਨੋਦ ਮੋਦਗਿਲ, ਅੰਮਿ੍ਤਪਾਲ ਸਿੰਘ ਟਿਵਾਣਾ, ਹਰਿੰਦਰ ਸਿੰਘ ਅਤਾਪੁਰ, ਅਮਨਦੀਪ ਸਿੰਘ ਬੀਟਾ, ਮਨਜੀਤ ਸਿੰਘ ਛਲੇੜੀ, ਨਰਿੰਦਰ ਸਿੰਘ, ਕੁਲਦੀਪ ਸਿੰਘ, ਮਨਦੀਪ ਸਿੰਘ, ਪਿ੍ਤਪਾਲ ਸਿੰਘ ਵੀ ਹਾਜ਼ਰ ਸਨ |