ਸੂਬੇ ਦੇ ਸਰਬਪੱਖੀ ਵਿਕਾਸ ਲਈ 'ਆਪ' ਨੂੰ ਦਿਓ ਵੋਟ - ਵਿਧਾਇਕ ਰਾਏ
ਅਜੀਤ ਡੈਸਕ
26-05-2026
ਅੱਜ ਅਸੀਂ 80 ਫ਼ੀਸਦੀ ਨਹਿਰੀ ਪਾਣੀ ਦਾ ਇਸਤੇਮਾਲ ਕਰ ਰਹੇ ਹਾਂ, ਜਿਸ ਕਰਕੇ ਧਰਤੀ ਹੇਠਲਾ ਪਾਣੀ ਚਾਰ ਇੰਚ ਉੱਪਰ ਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਲਈ 'ਆਪ' ਸਰਕਾਰ ਵਲੋਂ ਨਸ਼ੇ ਦੇ ਤਸਕਰਾਂ ਨੂੰ ਜੇਲ੍ਹਾਂ ਦੇ ਵਿਚ ਡੱਕਿਆ ਗਿਆ ਅਤੇ ਨਸ਼ੇ ਦੀ ਭੈੜੀ ਲਾਣਤ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਦੇ ਰਾਹੀਂ ਨਸ਼ੇ ਤੋਂ ਬਚਾਉਣ ਦਾ ਯਤਨ ਕੀਤਾ ਗਿਆ ਅਤੇ ਸੂਬੇ ਦੇ 65 ਹਜ਼ਾਰ ਲੜਕੇ ਲੜਕੀਆਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸ ਦੇ ਕੰਮਾਂ ਨੂੰ ਦੇਖਦਿਆਂ, ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਉਨ੍ਹਾਂ ਅਪੀਲ ਕੀਤੀ ਕਿ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਵਿਚ 'ਆਪ' ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਬਣਾਉਣ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ |