ਮੰਡੀ ਗੋਬਿੰਦਗੜ੍ਹ, 25 ਮਈ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ਚੋਣ ਅਮਲੇ ਦੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਮੰਗ ਕੀਤੀ ਕਿ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ ਅਤੇ ਕਿਸੇ ਵੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਪੱਖਪਾਤ ਨਾ ਕੀਤਾ ਜਾਵੇ | ਰਾਜੂ ਖੰਨਾ ਨੇ ਚੋਣ ਪ੍ਰਕਿਰਿਆ ਨਾਲ ਜੁੜੇ ਹਰ ਅਧਿਕਾਰੀ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦਬਾਅ ਜਾਂ ਪੱਖਪਾਤ ਦੇ ਆਪਣਾ ਸੰਵਿਧਾਨਕ ਫ਼ਰਜ਼ ਨਿਭਾਉਣ ਅਤੇ ਆਪਣੇ ਆਪ ਨੂੰ ਸੱਤਾਧਾਰੀ ਦੇ ਹਥਿਆਰ ਵਜੋਂ ਵਰਤਣ ਨਾ ਦੇਣ | ਪਰ ਜੇਕਰ ਕੋਈ ਵੀ ਅਧਿਕਾਰੀ ਸਿੱਧੇ ਜਾਂ ਅਸਿੱਧੇ ਤੌਰ 'ਤੇ 'ਆਪ' ਉਮੀਦਵਾਰ ਦੇ ਹੱਕ ਵਿਚ ਕੰਮ ਕਰਦਾ ਮਿਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੇ ਵਰਕਰ ਚੁੱਪ ਨਹੀਂ ਬੈਠਣਗੇ | ਅਜਿਹੇ ਕਿਸੇ ਵੀ ਪੱਖਪਾਤ ਦਾ ਡੱਟ ਕੇ ਜਵਾਬ ਦਿੱਤਾ ਜਾਵੇਗਾ | ਇਸ ਮੌਕੇ 'ਤੇ ਜਤਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮੈਣੀ, ਭਿੰਦਰ ਸਿੰਘ, ਭਾਰਤ ਭੂਸ਼ਨ ਟੋਨੀ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਜਰਨੈਲ ਸਿੰਘ ਮਾਜਰੀ, ਨਾਜ਼ਰ ਸਿੰਘ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰਜਨ ਸਿੰਘ, ਕੁਲਵਿੰਦਰ ਸਿੰਘ ਭੰਗੂ, ਸੋਮਨਾਥ ਅਜਨਾਲੀ, ਹਰਮੀਤ ਸਿੰਘ ਖਾਲਸਾ, ਹਰਪਾਲ ਸਿੰਘ ਨਸਰਾਲੀ ਤੇ ਸਤਪਾਲ ਸਿੰਘ ਸੱਤਾ ਵੀ ਹਾਜ਼ਰ ਸਨ |