ਫ਼ਤਹਿਗੜ੍ਹ ਸਾਹਿਬ, 25 ਮਈ (ਰਾਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 26 ਮਈ ਨੂੰ ਮਿੳਾੂਸੀਪਲ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਤੇ ਲੋਕ ਹਿੱਤ ਵਿਚ ਸ਼ਾਂਤੀ ਕਾਇਮ ਰੱਖਣ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ 26 ਮਈ ਨੂੰ 'ਡਰਾਈ ਡੇਅ' ਘੋਸ਼ਿਤ ਕੀਤਾ ਹੈ¢ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲ ਸਰਹਿੰਦ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀ ਹਦੂਦ ਅੰਦਰ ਸਾਰੇ ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਸਟੋਰ ਕਰਨ ਤੇ ਵਰਤੋਂ ਕਰਨ 'ਤੇ ਪਾਬੰਦੀ ਰਹੇਗੀ¢ ਇਸ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀ ਹਦੂਦ ਅੰਦਰ ਪੈਂਦੇ ਰੈਸਟੋਰੈਂਟ, ਅਹਾਤੇ, ਕਲੱਬਾਂ ਤੇ ਹੋਟਲਾਂ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ 'ਤੇ ਇਜਾਜ਼ਤ ਹੈ, 'ਤੇ ਵੀ ਸ਼ਰਾਬ ਦੀ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ¢