12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਚੋਣਾਂ ਜਿੱਤਣ ਲਈ ਪੰਜਾਬ ਸਰਕਾਰ ਧੱਕੇਸ਼ਾਹੀਆਂ 'ਤੇ ਉੱਤਰੀ-ਭੁੱਟਾ <br/>

Ad Position 21
No active advertisement
ਅਜੀਤ ਡੈਸਕ 27-05-2026
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਸੰਪੰਨ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੁੱਟਾ ਨੇ ਕਿਹਾ ਕਿ ਆਮ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਆਮ ਆਦਮੀ ਪਾਰਟੀ ਜਿੱਥੇ ਝੂਠੇ ਵਾਅਦਿਆਂ ਰਾਹੀਂ ਵੋਟਰਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਸੀ, ਜਿਸ ਵਿਚ ਉਹ ਵੋਟਰਾਂ ਦੀ ਚੇਤਨਤਾ ਸਦਕਾ ਸਫਲ ਨਹੀਂ ਹੋ ਸਕੀ ਤਾਂ ਹੁਣ ਨਗਰ ਕੌਂਸਲ ਚੋਣਾਂ ਜਿੱਤਣ ਲਈ ਧੱਕੇਸ਼ਾਹੀਆਂ ਤੇ ਉੱਤਰ ਆਈ ਹੈ | ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੇਕਰ ਉਹ ਪੰਜਾਬ ਅੰਦਰ ਵੱਡੇ-ਵੱਡੇ ਵਿਕਾਸ ਕਰਨ ਦੇ ਦਾਅਵੇ ਕਰਦੇ ਹਨ ਤਾਂ ਚੋਣਾਂ ਜਿੱਤਣ ਵਾਸਤੇ ਉਨਾਂ ਨੂੰ ਧੱਕੇਸ਼ਾਹੀਆਂ ਕਰਨ ਦੀ ਲੋੜ ਕਿਉਂ ਪੈ ਗਈ ਹੈ? | ਸ. ਭੁੱਟਾ ਨੇ ਕਿਹਾ ਕਿ ਸਰਹਿੰਦ ਸ਼ਹਿਰ ਦੇ ਲੋਕਾਂ ਨਾਲ ਪਿਛਲੇ ਸਮਿਆਂ ਵਿਚ ਪਹਿਲਾਂ ਕਾਂਗਰਸ ਨੇ ਧੋਖਾ ਕੀਤਾ ਅਤੇ ਹੁਣ 'ਆਪ' ਸਰਕਾਰ ਵਲੋਂ ਵਾਰਡਬੰਦੀ ਦੇ ਨਾਂਅ 'ਤੇ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ | ਉਨਾਂ ਦੱਸਿਆ ਕਿ ਅੱਜ ਜਦੋਂ ਸ਼ਹਿਰ ਦੇ ਲੋਕ ਆਪਣੀਆਂ ਵੋਟਾਂ ਪਾਉਣ ਵਾਸਤੇ ਆਪਣੇ ਪੋਲਿੰਗ ਬੂਥਾਂ 'ਤੇ ਪਹੁੰਚੇ ਤਾਂ ਉਨਾਂ ਨੂੰ ਪਤਾ ਲੱਗਾ ਕਿ ਉਨਾਂ ਦੀਆਂ ਵੋਟਾਂ ਤਾਂ ਕਿਧਰੇ ਹੋਰ ਵਾਰਡ ਵਿਚ ਹਨ, ਜਿਸ ਕਾਰਨ ਵੋਟਰਾਂ ਨੂੰ ਆਪਣਾ ਸੰਵਿਧਾਨਿਕ ਹੱਕ ਪ੍ਰਾਪਤ ਕਰਨ ਲਈ ਇੱਧਰ ਉੱਧਰ ਭਟਕਦੇ ਹੋਏ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਉਨਾਂ ਕਿਹਾ ਕਿ ਦੇਸ਼ ਦੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਦਾ ਸੰਵਿਧਾਨਿਕ ਅਧਿਕਾਰ ਹੈ, ਪਰ ਚੋਣ ਕਮਿਸ਼ਨ ਦੀ ਅਣਗਹਿਲੀ ਕਾਰਨ ਲੋਕਾਂ ਦਾ ਵੋਟਾਂ ਪਾਉਣ ਦਾ ਅਧਿਕਾਰ ਵੀ ਖੋਹਿਆ ਗਿਆ | ਜਿਸ ਕਾਰਨ ਲੋਕਾਂ ਵਿਚ 'ਆਪ' ਸਰਕਾਰ ਪ੍ਰਤੀ ਰੋਹ ਦੀ ਲਹਿਰ ਹੈ ਅਤੇ ਵੋਟਰਾਂ ਦਾ ਇਹ ਰੋਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਂਬੜ ਬਣ ਕੇ 'ਆਪ' ਸਰਕਾਰ ਦਾ ਸੂਬੇ 'ਚੋਂ ਸਫ਼ਾਇਆ ਕਰ ਦੇਵੇਗਾ | ਇਸ ਮੌਕੇ ਭੁੱਟਾ ਨੇ ਵੱਖ-ਵੱਖ ਵਾਰਡਾਂ ਵਿਚ ਪਾਰਟੀ ਉਮੀਦਵਾਰਾਂ ਦੀ ਹਮਾਇਤ ਕਰਨ ਵਾਲੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ | ਇਸ ਮੌਕੇ ਕੁਲਬੀਰ ਸਿੰਘ ਸੋਨੀ, ਮੋਤੀ ਲਾਲ, ਅਵਤਾਰ ਸਿੰਘ ਤਾਰੀ, ਜਗਤਾਰ ਸਿੰਘ ਗੁਣੀਆਂ ਮਾਜਰਾ, ਧਰਮਿੰਦਰ ਸਿੰਘ ਮੂਲੇਪੁਰ, ਰਿਚੀ ਝਿੰਜਰ, ਬਲਵਿੰਦਰ ਸਿੰਘ ਘੋਲਾ, ਕਾਬਲ ਸਿੰਘ ਝਾਂਮਪੁਰ, ਮਨਜੀਤ ਸਿੰਘ ਮਾਨ ਖਾਨਪੁਰ, ਹਰਪ੍ਰੀਤ ਸਿੰਘ ਲਾਲੀ, ਸਤਨਾਮ ਸਿੰਘ ਸੱਤਾ, ਦਮਨਜੋਤ ਸਿੰਘ, ਬਲਜਿੰਦਰ ਸਿੰਘ ਤੇ ਜਗਤਾਰ ਸਿੰਘ ਬਧੌਛੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਰਬਾਰਾ ਸਿੰਘ ਗੁਰੂ ਅਤੇ ਅਕਾਲੀ ਲੀਡਰਸ਼ਿਪ ਵਲੋਂ ਖਮਾਣੋਂ ਦੇ ਵੱਖ-ਵੱਖ ਪੋਿਲੰਗ ਬੂਥਾਂ ਦਾ ਤੂਫ਼ਾਨੀ ਦੌਰਾ <br/> ਅਗਲੀ ਖ਼ਬਰ ਬਨੂੜ ਦੇ ਵਾਰਡ ਨੰ. 3 ਦੇ ਕਾਂਗਰਸੀ ਉਮੀਦਵਾਰ ਨੇ ਬੂਥਾਂ 'ਤੇ ਕਬਜਾ ਕਰਨ ਦੇ ਲਾਏ ਦੋਸ਼ <br/>
Ad Position 24