12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਿਆਸੀ ਪਾਰਟੀਆਂ, ਉਮੀਦਵਾਰਾਂ, ਪੋਲਿੰਗ ਏਜੰਟਾਂ ਤੇ ਵੋਟਰਾਂ ਦੇ ਸਹਿਯੋਗ ਸਦਕਾ ਕੌਂਸਲ ਚੋਣਾਂ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਸਕੀਆਂ-ਜ਼ਿਲ੍ਹਾ ਪੁਲਿਸ ਮੁਖੀ <br/>

Ad Position 21
No active advertisement
ਅਜੀਤ ਡੈਸਕ 27-05-2026
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਜ਼ਿਲਾ ਫ਼ਤਹਿਗੜ ਸਾਹਿਬ ਦੀਆਂ ਤਿੰਨ ਨਗਰ ਕੌਂਸਲਾਂ ਮੰਡੀ ਗੋਬਿੰਦਗੜ•, ਸਰਹਿੰਦ ਫ਼ਤਹਿਗੜ ਸਾਹਿਬ ਤੇ ਬਸੀ ਪਠਾਣਾਂ ਅਤੇ ਇਕ ਨਗਰ ਪੰਚਾਇਤ ਖਮਾਣੋਂ ਲਈ ਅੱਜ ਹੋ ਰਹੀਆਂ ਚੋਣਾਂ ਨੂੰ ਲੈ ਕੇ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਵੋਟਰ ਲੋਕਤੰਤਰ ਦੇ ਇਸ ਮਹਾਂ ਉਤਸਵ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਵੋਟਿੰਗ ਪ੍ਰਤੀ ਲੋਕਾਂ ਵਿਚ ਜੋਸ਼ ਪਾਇਆ ਜਾ ਰਿਹਾ ਹੈ | ਉਨਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲਾ ਪੁਲਿਸ ਪ੍ਰਸ਼ਾਸਨ ਵਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਜਿਸ ਦੇ ਚੱਲਦਿਆਂ ਪੰਜਾਬ ਦੇ ਡੀ.ਜੀ.ਪੀ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਭਰ ਵਿਚ ਕਰੀਬ 900 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਇਸ ਦੇ ਨਾਲ ਹੀ ਐਸ.ਪੀ, ਡੀ.ਐਸ.ਪੀ ਅਤੇ ਐਸ.ਐਚ.ਓ ਪੱਧਰ ਦੇ ਅਧਿਕਾਰੀ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਲਗਾਤਾਰ ਪੈਟਰੋਲਿੰਗ ਕਰ ਰਹੇ ਹਨ ਤਾਂ ਜੋ ਕਾਨੂੰਨ ਵਿਵਸਥਾ ਪੂਰੀ ਤਰਾਂ ਬਣੀ ਰਹੇ | ਜ਼ਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਦੇ ਨਾਲ-ਨਾਲ ਹੋਰ ਸੁਰੱਖਿਆ ਅਤੇ ਖ਼ੁਫ਼ੀਆ ਏਜੰਸੀਆਂ ਵੀ ਵੱਖਰੇ ਤੌਰ 'ਤੇ ਸਰਗਰਮ ਹਨ ਅਤੇ ਹਰ ਗਤੀਵਿਧੀ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰਾਂ ਦੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ | ਉਨਾਂ ਕਿਹਾ ਕਿ ਵੋਟ ਦੇ ਅਧਿਕਾਰ ਪ੍ਰਤੀ ਲੋਕ ਪਹਿਲਾਂ ਨਾਲੋਂ ਵਧੇਰੇ ਜਾਗਰੂਕ ਹਨ, ਜਿਸ ਕਰਕੇ ਵੋਟਰਾਂ 'ਚ ਕਾਫ਼ੀ ਉਤਸ਼ਾਹ ਹੈ ਅਤੇ ਉਹ ਪੂਰੇ ਅਮਨ ਅਮਾਨ ਨਾਲ ਚੋਣਾਂ ਵਿਚ ਹਿੱਸਾ ਲੈ ਰਹੇ ਹਨ | ਜ਼ਿਲਾ ਪੁਲਿਸ ਮੁਖੀ ਨੇ ਵੱਖ-ਵੱਖ ਸਿਆਸੀ ਪਾਰਟੀਆਂ, ਉਮੀਦਵਾਰਾਂ, ਪੋਲਿੰਗ ਏਜੰਟਾਂ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਵਡਮੁੱਲੇ ਸਹਿਯੋਗ ਸਦਕਾ ਹੀ ਇਹ ਚੋਣਾਂ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਸਕੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਨਗਰ ਕੌਂਸਲ ਚੋਣਾਂ ਸ਼ਾਂਤੀਪੂਰਵਕ ਸੰਪੰਨ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਰਿਵਾਰ ਸਮੇਤ ਪਾਈ ਵੋਟ <br/>
Ad Position 24