12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੰਡੀ ਗੋਬਿੰਦਗੜ੍ਹ 'ਚ ਨਗਰ ਕੌਂਸਲ ਚੋਣਾਂ ਸ਼ਾਂਤੀਪੂਰਵਕ ਸੰਪੰਨ <br/>

Ad Position 21
No active advertisement
ਅਜੀਤ ਡੈਸਕ 27-05-2026
ਮੰਡੀ ਗੋਬਿੰਦਗੜ੍ਹ, 26 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਦੌਰਾਨ ਅੱਜ ਮੰਡੀ ਗੋਬਿੰਦਗੜ੍ਹ ਵਿਚ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਗਈ | ਸ਼ਹਿਰ ਦੇ 28 ਵਾਰਡਾਂ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਜੋਂ ਕੁੱਲ 119 ਉਮੀਦਵਾਰ ਚੋਣ ਮੈਦਾਨ ਵਿਚ ਸਨ, ਜਿਨ੍ਹਾਂ ਦੀ ਕਿਸਮਤ ਹੁਣ ਵੋਟਰ ਪੇਟੀਆਂ ਵਿਚ ਬੰਦ ਹੋ ਚੁੱਕੀ ਹੈ | ਇਨ੍ਹਾਂ ਉਮੀਦਵਾਰਾਂ ਦੇ ਭਾਗ ਦਾ ਫ਼ੈਸਲਾ 29 ਮਈ ਨੂੰ ਵੋਟਾਂ ਦੀ ਗਿਣਤੀ ਦੌਰਾਨ ਸਾਹਮਣੇ ਆਵੇਗਾ | ਚੋਣਾਂ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਸ਼ਹਿਰ ਦੇ ਸਾਰੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ 'ਤੇ ਪੁਲਿਸ ਫੋਰਸ ਤਾਇਨਾਤ ਰਹੀ, ਜਦਕਿ ਉੱਚ ਅਧਿਕਾਰੀਆਂ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾਂਦੀ ਰਹੀ | ਤਪਦੀ ਗਰਮੀ ਦੇ ਬਾਵਜੂਦ ਲੋਕਾਂ ਵਿਚ ਵੋਟ ਪਾਉਣ ਲਈ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ | ਸਵੇਰੇ ਤੋਂ ਹੀ ਵੋਟਿੰਗ ਕੇਂਦਰਾਂ 'ਤੇ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ | ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੀ ਵੱਡੀ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕੀਤਾ | ਸ਼ਾਮ 5 ਵਜੇ ਤੱਕ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਖੇਤਰ ਵਿਚ ਕੁੱਲ 70.77 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ, ਜਿਸ ਨੂੰ ਲੋਕਾਂ ਦੇ ਲੋਕਤੰਤਰ ਪ੍ਰਤੀ ਜਾਗਰੂਕਤਾ ਅਤੇ ਉਤਸ਼ਾਹ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ | ਗਰਮੀ ਨੂੰ ਦੇਖਦਿਆਂ ਵੱਖ-ਵੱਖ ਉਮੀਦਵਾਰਾਂ ਅਤੇ ਸਮਾਜਿਕ ਸੰਸਥਾਵਾਂ ਵਲੋਂ ਬੂਥਾਂ ਦੇ ਬਾਹਰ ਪਾਣੀ, ਠੰਡੇ ਪੇਅ ਅਤੇ ਹੋਰ ਸਹੂਲਤਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਸੀ | ਸ਼ਾਮ 5 ਵਜੇ ਵੋਟਿੰਗ ਸਮਾਪਤ ਹੋਣ ਉਪਰੰਤ ਪ੍ਰਸ਼ਾਸਨਿਕ ਅਮਲੇ ਵਲੋਂ ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਦੀ ਮੌਜੂਦਗੀ ਵਿਚ ਵੋਟ ਬਾਕਸਾਂ ਨੂੰ ਸੀਲਬੰਦ ਕੀਤਾ ਗਿਆ | ਇਸ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਹ ਬਾਕਸ ਅਮਲੋਹ ਵਿਖੇ ਬਣਾਏ ਗਏ ਸਟਰਾਂਗ ਰੂਮ ਵਿਚ ਪਹੁੰਚਾਏ ਗਏ | ਚੋਣ ਪ੍ਰਕਿਰਿਆ ਦੌਰਾਨ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਕਾਂਗਰਸ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਜਪਾ ਆਗੂ ਕੰਵਰਬੀਰ ਸਿੰਘ ਟੌਹੜਾ ਆਦਿ ਵਲੋਂ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਆਪਣੇ ਉਮੀਦਵਾਰਾਂ ਦਾ ਹੌਸਲਾ ਵਧਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੇ ਏਕੇ ਨੇ ਹਰ ਧਾਂਦਲੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ-ਰਾਜੂ ਖੰਨਾ <br/>... ਅਗਲੀ ਖ਼ਬਰ ਸਿਆਸੀ ਪਾਰਟੀਆਂ, ਉਮੀਦਵਾਰਾਂ, ਪੋਲਿੰਗ ਏਜੰਟਾਂ ਤੇ ਵੋਟਰਾਂ ਦੇ ਸਹਿਯੋਗ ਸਦਕਾ ਕੌਂਸਲ ਚੋਣਾਂ ਸ਼ਾਂਤੀਪੂਰਨ ਅਤੇ ਨਿਰਪੱਖ...
Ad Position 24