27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 30 ਨੂੰ ਪਿੰਡ ਮਹੱਦੀਆਂ ਵਿਖੇ ਲਗਾਇਆ ਜਾਵੇਗਾ ਰੁਜ਼ਗਾਰ ਕੈਂਪ

Ad Position 21
No active advertisement
ਅਜੀਤ ਡੈਸਕ 28-05-2026
ਫ਼ਤਹਿਗੜ੍ਹ ਸਾਹਿਬ, 27 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਿਤੀ 30 ਮਈ ਨੂੰ ਆਰ ਸੇਟੀ ਸਿਖਲਾਈ ਸੰਸਥਾ ਵਲੋਂ ਪਿੰਡ ਮਹੱਦੀਆਂ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਪ੍ਰਸਿੱਧ ਅਦਾਰੇ 'ਐਕਟਿਵ ਕਲੋਦਿੰਗ ਕੰਪਨੀ' ਵਲੋਂ ਟੇਲਰ (ਲੜਕੇ ਅਤੇ ਲੜਕੀਆਂ) ਅਤੇ ਐਲ.ਆਈ.ਸੀ. ਵਲੋਂ ਭਰਤੀ ਕੀਤੀ ਜਾਵੇਗੀ¢ ਉਨ੍ਹਾਂ ਦੱਸਿਆ ਕਿ ਇਸ ਭਰਤੀ ਮੁਹਿੰਮ ਵਿਚ ਭਾਗ ਲੈਣ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ 10ਵੀਂ, 12ਵੀਂ, ਡਿਪਲੋਮਾ ਜਾਂ ਆਈ.ਟੀ.ਆਈ. ਹੋਣੀ ਚਾਹੀਦੀ ਹੈ ਅਤੇ ਬਿਨੈਕਾਰ ਦੀ ਉਮਰ 18 ਤੋਂ 40 ਸਾਲ ਦੇ ਦਰਮਿਆਨ ਹੋਣੀ ਲਾਜ਼ਮੀ ਹੈ¢ ਉਨ੍ਹਾਂ ਦੱਸਿਆ ਕਿ ਐਕਟਿਵ ਕਲੋਦਿੰਗ ਕੰਪਨੀ ਇਕ 'ਬਰਾਬਰ ਅਵਸਰ ਪ੍ਰਦਾਨ ਕਰਨ ਵਾਲਾ' ਅਦਾਰਾ ਹੈ¢ ਚਾਹਵਾਨ ਅਤੇ ਯੋਗ ਉਮੀਦਵਾਰ ਆਪਣੇ ਅਸਲ ਦਸਤਾਵੇਜ਼ਾਂ ਅਤੇ ਫ਼ੋਟੋ ਸਟੇਟ ਕਾਪੀਆਂ ਸਮੇਤ ਨਿਰਧਾਰਿਤ ਸਮੇਂ ਅਤੇ ਸਥਾਨ 'ਤੇ ਪਹੁੰਚ ਕੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾ ਸਕਦੇ ਹਨ¢
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਨਿੰਦਣਯੋਗ-ਧਾਲੀਵਾਲ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਦੋ ਭੈਣਾਂ ਦੇ ਇਕੱਲੇ ਭਰਾ ਦੀ ਇਟਲੀ 'ਚ ਹੋਈ ਮੌਤ
Ad Position 24