27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨਗਰ ਕੌਂਸਲ ਚੋਣਾਂ 'ਚ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਨਿੰਦਣਯੋਗ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 28-05-2026
ਖਮਾਣੋਂ, 27 ਮਈ (ਜੋਗਿੰਦਰ ਪਾਲ)-ਸਾਬਕਾ ਸੰਸਦ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਸਪੁੱਤਰ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਭਰ 'ਚ ਹੋਈਆਂ ਨਗਰ ਪੰਚਾਇਤ ਅਤੇ ਕੌਂਸਲ ਚੋਣਾਂ ਸਬੰਧੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਲੋਂ ਇਨ੍ਹਾਂ ਵੋਟਾਂ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸ਼ਰੇਆਮ ਧੱਕੇਸ਼ਾਹੀ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਇਹ ਚੋਣਾਂ ਲੋਕਤੰਤਰਿਕ ਢੰਗ ਨਾਲ ਕਰਵਾਈਆਂ ਜਾਂਦੀਆਂ ਅਤੇ ਲੋਕਾਂ ਨੂੰ ਆਜ਼ਾਦੀ ਨਾਲ ਆਪਣਾ ਵੋਟ ਪਾਉਣ ਦੀ ਖੁੱਲ ਦਿੱਤੀ ਜਾਂਦੀ ਪਰ ਇਨ੍ਹਾਂ ਚੋਣਾਂ ਵਿਚ ਸਰਕਾਰੀ ਤੰਤਰ ਦੀ ਖੁੱਲ੍ਹ ਕੇ ਵਰਤੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਲੈ ਕੇ ਚੋਣਾਂ ਦੇ ਦਿਨ ਤੱਕ ਹਰ ਪੜਾਅ 'ਤੇ 'ਆਪ' ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਅਤੇ ਰਾਜ ਚੋਣ ਕਮਿਸ਼ਨ ਵਲੋਂ ਇਸ ਬਾਰੇ ਕੋਈ ਠੋਸ ਕਾਰਵਾਈ ਨਾ ਕਰਨਾ ਇਹ ਖ਼ਦਸ਼ਾ ਪੈਦਾ ਕਰਦਾ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਵੀ ਬੇਇਨਸਾਫ਼ੀ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਰਾਜ ਦੌਰਾਨ ਕਾਨੂੰਨ ਵਿਵਸਥਾ ਬਿਲਕੁਲ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਅਤੇ ਹਰ ਰੋਜ਼ ਫ਼ਿਰੌਤੀਆਂ, ਕਤਲੋਗਾਰਤ ਅਤੇ ਇੱਥੋਂ ਤੱਕ ਕਿ ਪੁਲਿਸ ਮੁਲਾਜ਼ਮਾਂ ਦੇ ਵੀ ਕਤਲ ਹੋਣ ਲੱਗ ਪਏ ਹਨ ਅਤੇ ਪੰਜਾਬ ਵਿਚ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ | ਯੁਗਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲਾਂ ਪੰਚਾਇਤੀ ਚੋਣਾਂ ਤੇ ਹੁਣ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਲੋਕਤੰਤਰ ਦੇ ਘਾਣ ਦਾ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਜਵਾਬ ਦੇਣਗੇ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਦੇ ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 30 ਨੂੰ ਪਿੰਡ ਮਹੱਦੀਆਂ ਵਿਖੇ ਲਗਾਇਆ ਜਾਵੇਗਾ ਰੁਜ਼ਗਾਰ ਕੈਂਪ
Ad Position 24