27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਦੇ ਵੋਟਰਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 28-05-2026
ਫ਼ਤਹਿਗੜ੍ਹ ਸਾਹਿਬ, 27 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਕੁੱਲ 23 ਵਾਰਡਾਂ ਲਈ ਵੋਟਾਂ ਪਾਉਣ ਦੀ ਪ੍ਰਕ੍ਰਿਆ ਮੁਕੰਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਮੂਹ ਵੋਟਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਰਹਿੰਦ ਸ਼ਹਿਰ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਜੋ ਪਿਆਰ ਅਤੇ ਸਹਿਯੋਗ ਦਿੱਤਾ ਹੈ, ਉਹ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਉਮੀਦਵਾਰਾਂ, ਵਰਕਰਾਂ ਅਤੇ ਅਹੁਦੇਦਾਰਾਂ ਨੇ ਇਕਜੁੱਟ ਹੋ ਕੇ ਚੋਣ ਮੁਹਿੰਮ ਚਲਾਈ, ਜਿਸ ਕਾਰਨ ਲੋਕਾਂ ਤੱਕ ਪਾਰਟੀ ਦੀ ਸੋਚ ਅਤੇ ਨੀਤੀਆਂ ਪਹੁੰਚ ਸਕੀਆਂ | ਉਨ੍ਹਾਂ ਕਿਹਾ ਕਿ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਵਲੋਂ ਮਿਲੇ ਸਹਿਯੋਗ ਨੇ ਪਾਰਟੀ ਨੂੰ ਹੋਰ ਮਜ਼ਬੂਤੀ ਦਿੱਤੀ ਹੈ | ਨਾਗਰਾ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਇਸ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਉਹ ਹਮੇਸ਼ਾ ਜਨਤਾ ਵਿਚ ਰਹਿ ਕੇ ਕੰਮ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਰਹਿੰਦ ਦੀਆਂ ਵੋਟਾਂ 'ਚ ਯੋਗਦਾਨ ਪਾਉਣ ਵਾਲੇ ਸਾਰੇ ਵੋਟਰਾਂ ਦਾ ਧੰਨਵਾਦ-ਵਿਧਾਇਕ ਰਾਏ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਨਿੰਦਣਯੋਗ-ਧਾਲੀਵਾਲ
Ad Position 24