ਖਮਾਣੋਂ, 27 ਮਈ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ਦੀਆਂ ਚੋਣਾਂ ਅਮਨ ਅਮਾਨ ਨਾਲ ਮੁਕੰਮਲ ਹੋ ਗਈਆਂ ਹਨ ਅਤੇ ਕਿਸੇ ਵੀ ਵਾਰਡ ਵਿਚ ਕਿਸੇ ਵੀ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ | ਇਨ੍ਹਾਂ ਚੋਣਾਂ ਵਿਚ ਖਮਾਣੋਂ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਸ਼ਾਮ 5 ਵਜੇ ਤੱਕ 73.56 ਪ੍ਰਤੀਸ਼ਤ ਵੋਟ ਪੋਲ ਹੋਈ | ਇਨ੍ਹਾਂ ਚੋਣਾਂ ਨੂੰ ਲੈ ਕੇ ਵੋਟਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਉਮੀਦਵਾਰਾਂ ਦੇ ਸਮਰਥਕ ਪੋਲਿੰਗ ਬੂਥਾਂ 'ਤੇ ਵੋਟਰਾਂ ਨੂੰ ਵੋਟਰ ਪਰਚੀਆਂ ਦੇ ਰਹੇ ਸਨ | ਡੀ.ਐਸ.ਪੀ. ਖਮਾਣੋਂ ਗੁਰਮੀਤ ਸਿੰਘ ਅਤੇ ਥਾਣਾ ਮੁਖੀ ਸੁਰੇਸ਼ ਕੁਮਾਰ ਵਲੋਂ ਸੁਰੱਖਿਆ ਦੇ ਵਧੀਆ ਪ੍ਰਬੰਧ ਕੀਤੇ ਹੋਏ ਸਨ | ਵੱਖ-ਵੱਖ ਪੋਲਿੰਗ ਬੂਥਾਂ 'ਤੇ ਪੁਲਿਸ ਕਰੜੀ ਨਜ਼ਰ ਰੱਖ ਰਹੀ ਸੀ |