27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਾਂਗਰਸ ਖਮਾਣੋਂ ਦੇ ਸ਼ਹਿਰੀ ਪ੍ਰਧਾਨ ਗਾਬਾ ਵਲੋਂ ਵੋਟਰਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 28-05-2026
ਖਮਾਣੋਂ, 27 ਮਈ (ਜੋਗਿੰਦਰ ਪਾਲ)-ਕਿਸ਼ੋਰੀ ਲਾਲ ਗਾਬਾ ਸ਼ਹਿਰੀ ਕਾਂਗਰਸ ਪ੍ਰਧਾਨ ਖਮਾਣੋਂ ਨੇ ਸ਼ਹਿਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਗਰਮੀ ਦੇ ਬਾਵਜੂਦ ਨਗਰ ਪੰਚਾਇਤ ਚੋਣਾਂ ਦੌਰਾਨ 13 ਦੇ 13 ਵਾਰਡਾਂ 'ਚ ਵੱਡੀ ਗਿਣਤੀ ਵਿਚ ਆਪਣੇ ਕੀਮਤੀ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਪੂਰਾ ਸਹਿਯੋਗ ਦਿੱਤਾ ਗਿਆ | ਗਾਬਾ ਨੇ ਕਿਹਾ ਕਿ ਇਨ੍ਹਾਂ ਵੱਖ-ਵੱਖ ਵਾਰਡਾਂ ਦੇ ਸਮੂਹ ਵੋਟਰਾਂ, ਮਾਤਾ-ਭੈਣਾਂ, ਨੌਜਵਾਨਾਂ ਅਤੇ ਬਜ਼ੁਰਗਾਂ ਵਲੋਂ ਬਹੁਤ ਹੀ ਸ਼ਾਂਤਮਈ ਅਤੇ ਸੁਚੱਜੇ ਤਰੀਕੇ ਨਾਲ ਵੋਟਾਂ ਪਾਈਆਂ ਗਈਆਂ, ਜਿਸ ਲਈ ਸਮੂਹ ਸ਼ਹਿਰ, ਅਸੀਂ ਅਤੇ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ | ਉਨ੍ਹਾਂ ਨੇ ਕਿਹਾ ਕਿ ਚੋਣਾਂ ਦੌਰਾਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵੋਟਰਾਂ ਨੇ ਆਪਣਾ ਪੂਰਾ ਯੋਗਦਾਨ ਦਿੱਤਾ ਅਤੇ ਸਮੂਹ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਸਮੁੱਚੀ ਕਾਂਗਰਸ ਟੀਮ ਵਲੋਂ ਵੱਖ-ਵੱਖ ਵਾਰਡਾਂ ਵਿਚ ਵਧੀਆ ਢੰਗ ਨਾਲ ਚੋਣ ਪ੍ਰਚਾਰ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-01 ਤੋਂ ਅਕਾਲੀ ਉਮੀਦਵਾਰ ਵੀਨਾ ਰਾਣੀ ਵਲੋਂ ਵੋਟਰਾਂ ਤੇ ਸਮੱਰਥਕਾਂ ਦਾ ਸਹਿਯੋਗ ਦੇਣ 'ਤੇ ਧੰਨਵਾਦ ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਤੇ ਦੂਜਾ ਜ਼ਖ਼ਮੀ
Ad Position 24