27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਸਰਕਾਰ ਤੁਰੰਤ ਵਾਪਸ ਲਵੇ-ਰਾਮਗੜ੍ਹ

Ad Position 21
No active advertisement
ਅਜੀਤ ਡੈਸਕ 28-05-2026
ਖਮਾਣੋਂ, 27 ਮਈ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਦੇ ਅੰਦਰ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਕੀਤਾ ਗਿਆ ਹੈ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋਏ ਇਸ ਵਾਧੇ ਦਾ ਅਸਰ ਸਿਰਫ਼ ਆਮ ਲੋਕਾਂ ਨੂੰ ਹੀ ਨਹੀਂ, ਸਗੋਂ ਇਸ ਮਹਿੰਗਾਈ ਦਾ ਅਸਰ ਨੌਕਰੀ ਪੇਸ਼ਾ ਅਤੇ ਮੱਧ ਵਰਗੀ ਪਰਿਵਾਰਾਂ 'ਤੇ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ | ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਕੀਮਤਾਂ ਵੱਧਣ ਕਾਰਨ ਟ੍ਰਾਂਸਪੋਰਟ ਇੰਡਸਟਰੀ ਤਬਾਹੀ ਦੇ ਕੰਢੇ 'ਤੇ ਹੈ | ਰਾਮਗੜ੍ਹ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਭਾਰੀ ਵਾਧੇ ਕਾਰਨ ਲੋਕਾਂ ਵਿਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵੱਧ ਰਿਹਾ ਹੈ ਅਤੇ ਇਸ ਦੇ ਅਸਰ ਨਾਲ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਰਾਜਾ ਨੇ ਕੌਂਸਲ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਵਲੋਂ ਕਮਰਸ਼ੀਅਲ ਵਰਤੋਂ ਵਾਲੀਆਂ 5 ਟਰੈਕਟਰ-ਟਰਾਲੀਆਂ ਸਣੇ 15 ਵਾਹਨ ਚਾਲਕਾਂ ਦੇ ਕੱਟੇ ਚਲਾਨ
Ad Position 24