27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਚੇਅਰਮੈਨ ਰਾਜਾ ਨੇ ਕੌਂਸਲ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 28-05-2026
ਫ਼ਤਹਿਗੜ੍ਹ ਸਾਹਿਬ, 27 ਮਈ (ਮਨਪ੍ਰੀਤ ਸਿੰਘ)-ਨਗਰ ਕੌਂਸਲ ਚੋਣਾਂ ਦੇ ਅਮਨ ਅਮਾਨ ਨਾਲ ਨੇਪਰੇ ਚੜ੍ਹਨ 'ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵੋਟਰਾਂ ਦਾ ਧੰਨਵਾਦ ਕੀਤਾ ਤੇ ਚੋਣ ਪ੍ਰਕ੍ਰਿਆ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਕਿਸੇ-ਕਿਸੇ ਵਾਰਡ 'ਚ ਛੋਟੇ-ਮੋਟੇ ਤਕਰਾਰਾਂ ਤੋਂ ਇਲਾਵਾ ਚੋਣਾਂ ਪੂਰੇ ਅਮਨ ਅਮਾਨ ਨਾਲ ਨੇਪਰੇ ਚੜ੍ਹੀਆਂ ਹਨ ਤੇ ਇਨ੍ਹਾਂ ਚੋਣਾਂ ਦੇ ਰੁਝਾਨ 29 ਮਈ ਦਿਨ ਸ਼ੁੱਕਰਵਾਰ ਨੂੰ ਆਉਣਗੇ | ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੇ-ਆਪਣੇ ਵਾਰਡਾਂ ਵਿਚ ਸਖ਼ਤ ਮਿਹਨਤ ਕੀਤੀ ਗਈ ਸੀ ਅਤੇ ਨਤੀਜੇ ਵਾਲੇ ਦਿਨ ਲੋਕਾਂ ਵਲੋਂ ਦਿੱਤੇ ਗਏ ਫ਼ਤਵੇ ਦਾ ਸਵਾਗਤ ਕਰਦਿਆਂ ਜੇਤੂ ਉਮੀਦਵਾਰਾਂ ਨੂੰ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ | ਚੇਅਰਮੈਨ ਰਾਜਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਹਾਸਲ ਕਰਨਗੇ ਅਤੇ ਆਪਣੇ ਵਾਰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨਗੇ ਤੇ ਪਿਛਲੇ ਚਾਰ ਸਾਲਾਂ ਤੋਂ ਰੁਕੇ ਹੋਏ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੂੰ ਕਰਵਾਈ ਮਨਾਲੀ ਦੀ ਯਾਤਰਾ ਅਗਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਸਰਕਾਰ ਤੁਰੰਤ ਵਾਪਸ ਲਵੇ-ਰਾਮਗੜ੍ਹ
Ad Position 24