ਖਮਾਣੋਂ, 27 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਅਮਰਾਲਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ (ਹਵਾਰੇ ਦੇ ਮੋੜ) ਵਿਖੇ 11ਵਾਂ ਵਿਸ਼ਾਲ ਭਗਵਤੀ ਜਾਗਰਣ 30 ਮਈ ਦਿਨ ਸ਼ਨੀਵਾਰ ਨੂੰ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਕਿੰਦਾ ਨੇ ਦੱਸਿਆ ਕਿ ਮਾਤਾ ਜੀ ਦੀ ਜੋਤ ਪ੍ਰਚੰਡ ਰਾਤ 8 ਵਜੇ ਹੋਵੇਗੀ ਅਤੇ ਇਸ ਮੌਕੇ ਮਾਤਾ ਦੇ ਭਜਨਾਂ ਦਾ ਗੁਣਗਾਨ ਅੱਛਰਾ ਸ਼ਰਮਾ, ਮੋਹਿਤ ਸ਼ਰਮਾ ਅਤੇ ਗੁਰਜੰਟ ਬਾਵਾ ਕਰਨਗੇ | ਉਨ੍ਹਾਂ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ 'ਤੇ ਪਹੁੰਚ ਕੇ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਬੇਨਤੀ ਕੀਤੀ | ਇਸ ਮੌਕੇ ਮਹਾਂਮਾਈ ਦੇ ਲੰਗਰ ਟੁੱਟ ਵਰਤਣਗੇ |