14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਵੋਟਾਂ ਦੀ ਗਿਣਤੀ ਦੇ ਸਮੁੱਚੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 29-05-2026
ਫ਼ਤਹਿਗੜ੍ਹ ਸਾਹਿਬ, 28 ਮਈ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਹੁਣ 29 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ ਚਾਰ ਕਾਊਾਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਗਿਣਤੀ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, ਫ਼ਤਹਿਗੜ੍ਹ ਸਾਹਿਬ ਅਤੇ ਨਗਰ ਕੌਂਸਲ ਬਸੀ ਪਠਾਣਾਂ ਦੀ ਗਿਣਤੀ ਆਈ.ਟੀ.ਆਈ. ਬਸੀ ਪਠਾਣਾਂ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਮਲੋਹ (ਕੰਨਿਆ) ਅਤੇ ਨਗਰ ਪੰਚਾਇਤ ਖਮਾਣੋਂ ਦੀ ਗਿਣਤੀ ਸਕੂਲ ਆਫ਼ ਐਮੀਨੈਂਸ, ਖਮਾਣੋਂ ਕਲਾਂ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਉਮੀਦਵਾਰਾਂ, ਉਨ੍ਹਾਂ ਦੇ ਗਿਣਤੀ ਏਜੰਟਾਂ, ਰਿਟਰਨਿੰਗ ਅਫ਼ਸਰਾਂ ਅਤੇ ਸਬੰਧਿਤ ਅਧਿਕਾਰੀਆਂ ਦੀ ਮੌਜੂਦਗੀ ਵਿਚ ਸਟਰਾਂਗ ਰੂਮ ਖੋਲ੍ਹੇ ਜਾਣਗੇ ਅਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰਾਂ ਦੀ ਦੇਖ-ਰੇਖ ਹੇਠ ਕਾਊਾਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਜਾ ਚੁੱਕੀ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ | ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਕਾਊਾਟਿੰਗ ਸੈਂਟਰਾਂ ਦੇ ਆਲੇ-ਦੁਆਲੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਬਿਨਾਂ ਅਧਿਕਾਰ ਪੱਤਰ ਕਿਸੇ ਵੀ ਵਿਅਕਤੀ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ | ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਸਮੂਹ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਚੋਣ ਨਤੀਜਿਆਂ ਦੌਰਾਨ ਸ਼ਾਂਤੀ, ਸਹਿਯੋਗ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਤਾਂ ਜੋ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਗਿਣਤੀ ਪ੍ਰਕਿਰਿਆ ਮੁਕੰਮਲ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਖ਼ਿਲਾਫ਼ ਸਟਰਾਂਗ ਰੂਮ ਦੇ ਬਾਹਰ ਸ਼ੋ੍ਰਮਣੀ ਅਕਾਲੀ ਦਲ ਨੇ ਅਗੂਆਂ ਨੇ ਕੀਤੀ ਨਾਅਰੇਬਾਜ਼ੀ
Ad Position 24