14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭਾਜਪਾ ਦੇ ਪੰਜਾਬ ਵਿਚ ਸਰਕਾਰ ਬਣਾਉਣ ਦੇ ਸੁਪਨੇ ਪੂਰੇ ਨਹੀਂ ਹੋਣਗੇ-ਪ੍ਰਧਾਨ ਜਗਬੀਰ ਸਲਾਣਾ

Ad Position 21
No active advertisement
ਅਜੀਤ ਡੈਸਕ 29-05-2026
ਅਮਲੋਹ, 28 ਮਈ (ਕੇਵਲ ਸਿੰਘ)-ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਹਲਕਾ ਅਮਲੋਹ ਅੰਦਰ ਵੀ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ | ਕਾਂਗਰਸ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਇਹ ਸਾਬਤ ਕਰ ਰਹੀ ਹੈ ਕਿ ਲੋਕਾਂ ਦਾ ਰੁਝਾਨ ਕਾਂਗਰਸ ਵੱਲ ਵੱਧ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਤੋਂ ਲੋਕ ਨਿਰਾਸ਼ ਹਨ ਅਤੇ ਹੁਣ ਕਾਂਗਰਸ ਨੂੰ ਇਕ ਵਧੀਆ ਵਿਕਲਪ ਵਜੋਂ ਦੇਖ ਰਹੇ ਹਨ | ਉਨ੍ਹਾਂ ਭਾਜਪਾ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿਚ ਸਰਕਾਰ ਬਣਾਉਣ ਦੇ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ | ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਮਿੰਟੂ, ਸ਼ਮਸ਼ੇਰ ਸਿੰਘ ਅੰਨੀਆਂ, ਲਵਪ੍ਰੀਤ ਸਿੰਘ ਕਾਹਨਪੁਰਾ, ਦਲਜੋਤ ਰਾਮਗੜ੍ਹ ਅਤੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੇਵਲ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਪੰਜਾਬ 'ਚ ਹੋਵੇਗੀ ਹੋਰ ਮਜ਼ਬੂਤ-ਸੋਨੂੰ ਚੀਮਾ ਅਗਲੀ ਖ਼ਬਰ ਹਲਕਾ ਇੰਚਾਰਜ ਰਣਜੋਧ ਹਡਾਣਾ ਨੇ ਈਦ ਮੌਕੇ ਵੱਖ-ਵੱਖ ਧਾਰਮਿਕ ਅਸਥਾਨਾ 'ਤੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਮੁਬ...
Ad Position 24