14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅੱਜ ਖੁੱਲ੍ਹੇਗੀ 28 ਵਾਰਡਾਂ ਦੇ ਉਮੀਦਵਾਰਾਂ ਦੀ ਕਿਸਮਤ

Ad Position 21
No active advertisement
ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਮਲੋਹ (ਕੰਨਿਆ) ਦੀ ਤਸਵੀਰ | ਤਸਵੀਰ: ਰਾਜੇਸ਼ ਸ਼ਰਮਾ <br/> 29-05-2026
ਮੰਡੀ ਗੋਬਿੰਦਗੜ੍ਹ, 28 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ 28 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਣ ਜਾ ਰਹੀ ਹੈ | ਇਸ ਨਾਲ ਹੀ ਚੋਣ ਮੈਦਾਨ ਵਿਚ ਉੱਤਰੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੀ ਅੱਜ ਜਨਤਾ ਦੇ ਫ਼ੈਸਲੇ ਰਾਹੀਂ ਸਾਹਮਣੇ ਆ ਜਾਵੇਗਾ | ਕੌਣ ਜਿੱਤੇਗਾ ਅਤੇ ਕੌਣ ਹਾਰੇਗਾ, ਇਸ ਬਾਰੇ ਚੱਲ ਰਹੀਆਂ ਚਰਚਾਵਾਂ ਵਿਚਕਾਰ ਸ਼ਹਿਰ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਮਲੋਹ (ਕੰਨਿਆ) ਵਿਖੇ ਹੋਵੇਗੀ, ਹਰ ਕਿਸੇ ਦੀ ਨਜ਼ਰ ਹੁਣ ਵੋਟਾਂ ਦੀ ਗਿਣਤੀ ਅਤੇ ਆਉਣ ਵਾਲੇ ਨਤੀਜਿਆਂ 'ਤੇ ਟਿਕੀ ਹੋਈ ਹੈ | ਪਿਛਲੇ ਕਈ ਦਿਨਾਂ ਤੋਂ ਉਮੀਦਵਾਰ ਆਪਣੇ-ਆਪਣੇ ਜਿੱਤ ਦੇ ਦਾਅਵੇ ਕਰ ਰਹੇ ਹਨ, ਪਰ ਅਸਲੀ ਤਸਵੀਰ ਅੱਜ ਗਿਣਤੀ ਪੂਰੀ ਹੋਣ ਤੋਂ ਬਾਅਦ ਹੀ ਸਾਫ਼ ਹੋਵੇਗੀ | ਚੋਣਾਂ ਦੌਰਾਨ ਸ਼ਹਿਰ ਦੇ ਹਰ ਵਾਰਡ ਵਿਚ ਕਾਫ਼ੀ ਰੌਣਕ ਅਤੇ ਸਿਆਸੀ ਸਰਗਰਮੀ ਦੇਖਣ ਨੂੰ ਮਿਲੀ ਸੀ | ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ | ਕਈ ਵਾਰਡਾਂ ਵਿਚ ਮੁਕਾਬਲਾ ਬਹੁਤ ਹੀ ਦਿਲਚਸਪ ਅਤੇ ਕਾਂਟੇ ਦਾ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਨਤੀਜਿਆਂ ਨੂੰ ਲੈ ਕੇ ਉਮੀਦਵਾਰਾਂ ਦੇ ਨਾਲ-ਨਾਲ ਆਮ ਲੋਕਾਂ ਵਿਚ ਵੀ ਖ਼ਾਸ ਉਤਸੁਕਤਾ ਬਣੀ ਹੋਈ ਹੈ | ਨਤੀਜਿਆਂ ਨੂੰ ਲੈ ਕੇ ਜਿੱਥੇ ਕੁਝ ਉਮੀਦਵਾਰ ਆਤਮ ਵਿਸ਼ਵਾਸ ਨਾਲ ਭਰੇ ਨਜ਼ਰ ਆ ਰਹੇ ਹਨ, ਉੱਥੇ ਕਈ ਉਮੀਦਵਾਰਾਂ ਦੇ ਚਿਹਰਿਆਂ 'ਤੇ ਚਿੰਤਾ ਦੀਆਂ ਲਕੀਰਾਂ ਵੀ ਸਾਫ਼ ਨਜ਼ਰ ਆ ਰਹੀਆਂ ਹਨ | ਸਮਰਥਕ ਵੀ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਲਈ ਅਰਦਾਸਾਂ ਅਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ | ਪ੍ਰਸ਼ਾਸਨ ਵਲੋਂ ਗਿਣਤੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਰੱਖਿਆ ਨਾਲ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ | ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਆਉਣ ਵਾਲੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਨ੍ਹਾਂ ਨਤੀਜਿਆਂ ਨਾਲ ਹੀ ਇਹ ਸਪਸ਼ਟ ਹੋ ਜਾਵੇਗਾ ਕਿ ਮੰਡੀ ਗੋਬਿੰਦਗੜ੍ਹ ਦੀ ਜਨਤਾ ਨੇ ਇਸ ਵਾਰ ਕਿਸ ਉਮੀਦਵਾਰ ਅਤੇ ਕਿਸ ਪਾਰਟੀ 'ਤੇ ਆਪਣਾ ਭਰੋਸਾ ਜਤਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਲੇਖਕ ਰਿਪੂਦਮਨ ਸਿੰਘ ਰੂਪ ਦੇ ਅਕਾਲ ਚਲਾਣੇ 'ਤੇ ਜ਼ਿਲ੍ਹਾ ਲਿਖਾਰੀ ਸਭਾ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਈਦ -ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਵਧੇਰੇ ਮਜ਼ਬੂਤ ਕਰਦਾ ਹੈ-ਰਾਜੂ ਖੰਨਾ
Ad Position 24