13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਮਨ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਪੰਜਾਬ ਤਾਇਕਵਾਂਡੋ ਕੱਪ ਵਿਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 29-05-2026
ਮੰਡੀ ਗੋਬਿੰਦਗੜ੍ਹ, 28 ਮਈ (ਇਕਬਾਲਦੀਪ ਸੰਧੂ)-ਪਟਿਆਲਾ ਵਿਖੇ ਹੋਏ ਪੰਜਾਬ ਤਾਈਕਵਾਂਡੋ ਕੱਪ ਵਿਚ ਅਮਨ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 18 ਤਗਮੇ ਜਿੱਤੇ | ਖਿਡਾਰੀਆਂ ਨੇ 6 ਸੋਨੇੇ, 5 ਚਾਂਦੀ ਅਤੇ 7 ਕਾਂਸੀ ਦੇ ਤਗਮੇ ਆਪਣੇ ਨਾਮ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਬੱਚਿਆਂ ਦਾ ਸਨਮਾਨ ਕਰਨ ਲਈ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਉਨ੍ਹਾਂ ਨੇ ਕੋਚ ਅਮਨਦੀਪ ਕੌਰ ਅਤੇ ਸਵਰਨ ਸਿੰਘ ਚੀਮਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜੋ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਪ੍ਰੇਰਿਤ ਕਰ ਰਹੇ ਹਨ | ਵਿਧਾਇਕ ਰਾਏ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਅਜਿਹੇ ਕੋਚ ਸਮਾਜ ਲਈ ਮਿਸਾਲ ਹਨ | ਕਲੱਬ ਦੇ ਖਿਡਾਰੀਆਂ ਦੀ ਇਸ ਉਪਲੱਬਧੀ ਨਾਲ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨੇ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰਾਂ ਤੇ ਪਾਰਟੀ ਦੇ ਇਲੈਕਸ਼ਨ ਏਜੰਟਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ
Ad Position 24