13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਗੁਰੂ ਨੇ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰਾਂ ਤੇ ਪਾਰਟੀ ਦੇ ਇਲੈਕਸ਼ਨ ਏਜੰਟਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 29-05-2026
ਖਮਾਣੋਂ, 28 ਮਈ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਨਗਰ ਪੰਚਾਇਤ ਖਮਾਣੋਂ ਤੋਂ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰਾਂ ਅਤੇ ਪਾਰਟੀ ਦੇ ਇਲੈਕਸ਼ਨ ਏਜੰਟਾਂ ਦਾ ਨਾਲ ਖਮਾਣੋਂ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਉਨ੍ਹਾਂ ਨੂੰ ਇਲੈਕਸ਼ਨ ਦੀ ਕਾਊਾਟਿੰਗ ਸਬੰਧੀ ਸਾਰੀ ਜਾਣਕਾਰੀ ਦਿੱਤੀ ਅਤੇ ਗਿਣਤੀ ਦੌਰਾਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਚੌਕਸ ਰਹਿਣ ਸਬੰਧੀ ਕਿਹਾ ਗਿਆ | ਦਰਬਾਰਾ ਸਿੰਘ ਗੁਰੂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿਚ ਵੱਡਾ ਉਤਸ਼ਾਹ ਹੈ ਅਤੇ ਕਿਹਾ ਕਿ ਨਗਰ ਪੰਚਾਇਤ ਦੀਆਂ ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਨਗਰ ਪੰਚਾਇਤ ਬਣਾਉਣਗੇ | ਇਸ ਤੋਂ ਇਲਾਵਾ ਉਨ੍ਹਾਂ ਖਮਾਣੋਂ ਦੇ ਵੱਖ-ਵੱਖ ਵਾਰਡਾਂ ਦੇ ਉਨ੍ਹਾਂ ਵੋਟਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਆਪਣੇ ਵੋਟ ਦੀ ਵਰਤੋਂ ਕੀਤੀ | ਮੀਟਿੰਗ ਦੌਰਾਨ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ ਪੰਜਾਬ, ਕੁਲਵਿੰਦਰ ਸਿੰਘ ਬਿਲਾਸਪੁਰ ਪ੍ਰਧਾਨ ਸਰਕਲ ਖਮਾਣੋਂ, ਰਾਜੀਵ ਅਹੂਜਾ ਸਾਬਕਾ ਮੀਤ ਪ੍ਰਧਾਨ ਨਗਰ ਪੰਚਾਇਤ, ਅਮਰਜੀਤ ਸਿੰਘ ਗਰਚਾ, ਅਜੈਬ ਸਿੰਘ ਚੰਡਿਆਲਾ, ਪ੍ਰਦੀਪ ਸਿੰਘ ਪੱਪੂ, ਬਲਵਿੰਦਰ ਸਿੰਘ ਕੰਗ, ਮਨਦੀਪ ਸਿੰਘ ਘੁਮਾਣ, ਕੁਲਵਿੰਦਰ ਸਿੰਘ ਹੈਪੀ, ਦੀਪੂ ਗਾਬਾ ਅਤੇ ਪਾਰਟੀ ਦੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰ ਹਰਮੇਲ ਕੌਰ, ਗੁਰਵਿੰਦਰ ਕੌਰ, ਬਲਵਿੰਦਰ ਕੌਰ, ਬਹਾਦਰ ਸਿੰਘ, ਸਰਬਜੀਤ ਕੌਰ ਬੇਬੀ, ਮਨਜੀਤ ਸਿੰਘ, ਗੁਰਨਾਜਪ੍ਰੀਤ ਕੌਰ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸੰਤੋਸ਼ ਕੁਮਾਰ ਤੋਂ ਇਲਾਵਾ ਹੋਰ ਵਰਕਰ ਅਤੇ ਸਮਰਥਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਨਿਰੋਲ ਪੰਜਾਬ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਅਮਨ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਪੰਜਾਬ ਤਾਇਕਵਾਂਡੋ ਕੱਪ ਵਿਚ ਮਾਰੀਆਂ ਮੱਲਾਂ
Ad Position 24