02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਸੰਦੀਪ ਸਿੰਘ ਬੱਲ ਨੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 30-05-2026
ਮੰਡੀ ਗੋਬਿੰਦਗੜ੍ਹ, 29 ਮਈ (ਇਕਬਾਲਦੀਪ ਸੰਧੂ)-ਭਾਜਪਾ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਭਾਜਪਾ ਆਗੂ ਸੰਦੀਪ ਸਿੰਘ ਬੱਲ ਨੇ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਫੁੱਲ੍ਹਾਂ ਦਾ ਗੁਲਦਸਤਾ ਦੇ ਕੇ ਵੱਡੀ ਜਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਨੂੰ ਸੰਗਠਨਾਤਮਕ ਮਜ਼ਬੂਤੀ ਦੇਣ ਦੇ ਨਾਲ-ਨਾਲ ਪੰਜਾਬ ਵਿਚ ਭਾਜਪਾ ਦੇ ਵਿਸਥਾਰ ਲਈ ਵੀ ਮੀਲ ਪੱਥਰ ਸਾਬਤ ਹੋਵੇਗਾ | ਕਿਉਂਕਿ ਢਿੱਲੋਂ ਦਾ ਲੰਮਾ ਰਾਜਨੀਤਿਕ ਤਜਰਬਾ, ਲੋਕਾਂ ਨਾਲ ਮਜ਼ਬੂਤ ਜੁੜਾਅ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਸੋਚ ਪਾਰਟੀ ਨੂੰ ਨਵੀਂ ਊਰਜਾ ਪ੍ਰਦਾਨ ਕਰੇਗੀ | ਉਨ੍ਹਾਂ ਵਿਸ਼ਵਾਸ ਜਿਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਸੂਬੇ ਦੇ ਹਰ ਵਰਗ ਤੱਕ ਆਪਣੀ ਪਹੁੰਚ ਹੋਰ ਮਜ਼ਬੂਤ ਕਰੇਗੀ | ਬੱਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਅਜਿਹੀ ਰਾਜਨੀਤੀ ਦੀ ਲੋੜ ਹੈ ਜੋ ਵਿਕਾਸ, ਪਾਰਦਰਸ਼ਤਾ, ਰੁਜ਼ਗਾਰ, ਉਦਯੋਗਿਕ ਤਰੱਕੀ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਕੇਂਦਰ ਵਿਚ ਰੱਖ ਕੇ ਅੱਗੇ ਵਧੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਅਤੇ ਸੁਸ਼ਾਸਨ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ | ਪੰਜਾਬ ਵਿਚ ਵੀ ਭਾਜਪਾ ਇਨ੍ਹਾਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੂਬੇ ਨੂੰ ਤਰੱਕੀ ਦੇ ਨਵੇਂ ਰਾਹ 'ਤੇ ਲੈ ਕੇ ਜਾਣ ਲਈ ਵਚਨਬੱਧ ਹੈ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਪੁਖ਼ਰਾਜ ਸਿੰਘ ਬੱਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਖਮਾਣੋ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ 6 ਸੀਟਾਂ ਮਿਲੀਆਂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਨੇ ਸਿਆਸੀ ਪੰਡਤਾਂ ਦੇ ਟੇਵੇ ਕੀਤੇ ਫ਼ੇਲ੍ਹ
Ad Position 24
No active advertisement