02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਲਾਭਪਾਤਰੀਆਂ ਲਈ ਲਾਹੇਵੰਦ ਸਾਬਤ ਹੋਵੇਗੀ 'ਮੇਰੀ ਰਸੋਈ' ਸਕੀਮ-ਕਰਮਜੀਤ ਸ਼ੇਰਗਿੱਲ

Ad Position 21
No active advertisement
ਅਜੀਤ ਡੈਸਕ 30-05-2026
ਅਮਲੋਹ, 29 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਸਕੀਮ ਤਹਿਤ ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸ਼ਨੇ ਵਾਲੀ ਵਿਖੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਹ ਵੰਡ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਸੰਮਤੀ ਮੈਂਬਰ ਕਰਮਜੀਤ ਕੌਰ ਸ਼ੇਰਗਿੱਲ ਅਤੇ ਗ੍ਰਾਮ ਪੰਚਾਇਤ ਦੇ ਸਰਪੰਚ ਬੀਬੀ ਲਖਵੀਰ ਕੌਰ ਦੀ ਰਹਿਨੁਮਾਈ ਵਿਚ ਕੀਤੀ ਗਈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਕਰਮਜੀਤ ਕੌਰ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹਿਲ ਦੇ ਆਧਾਰ 'ਤੇ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਰਾਸ਼ਨ ਕਿੱਟਾਂ ਦੀ ਇਹ ਸਕੀਮ ਲਾਭਪਾਤਰੀਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਚੋਣ ਮੁਕੰਮਲ ਅਗਲੀ ਖ਼ਬਰ ਸਾਂਝਾ ਸੰਘਰਸ਼ ਮੋਰਚੇ ਦੇ ਸੱਦੇ 'ਤੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਮੁਕੰਮਲ ਹੜਤਾਲ
Ad Position 24
No active advertisement