09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ

Ad Position 21
No active advertisement
ਅਜੀਤ ਡੈਸਕ 31-05-2026
ਭਾਦਸੋਂ, 30 ਮਈ (ਪ੍ਰਦੀਪ ਦੰਦਰਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤੀਜੀ ਮਾਪੇ ਅਧਿਆਪਕ ਵਰਕਸ਼ਾਪ ਸਫਲਤਾਪੂਰਵਕ ਕਰਵਾਈ ਗਈ | ਨੀਤੀ ਅਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ ਅਤੇ ਸਿੱਖਿਆ ਮੰਤਰਾਲੇ ਦੇ ਪਰਫਾਰਮੈਂਸ ਗਰੇਡਿੰਗ ਇੰਡੈਕਸ 2.0 ਅਨੁਸਾਰ ਪੰਜਾਬ ਸਕੂਲ ਸਿੱਖਿਆ ਨੇ ਬੁਨਿਆਦੀ ਸਿੱਖਣ ਦੇ ਨਤੀਜਿਆਂ ਅਤੇ ਸਕੂਲ ਸਿੱਖਿਆ ਦੀ ਕਾਰਗੁਜ਼ਾਰੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਪ੍ਰਾਪਤੀ ਨੂੰ ਮੁੱਖ ਰੱਖਦੇ ਹੋਏ ਇਸ ਪ੍ਰੋਗਰਾਮ ਦਾ ਨਾਮ ਸਿੱਖਿਆ ਦਾ ਮਹਾਂ ਜਸ਼ਨ ਰੱਖਿਆ ਗਿਆ | ਇਹ ਵਰਕਸ਼ਾਪ ਛੁੱਟੀਆਂ ਵਿਚ ਸਿੱਖਣਾ ਜਾਰੀ ਵਿਸ਼ੇ ਤੇ ਆਧਾਰਤ ਸੀ | ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਵੱਡੀ ਗਿਣਤੀ ਵਿਚ ਭਾਗ ਲਿਆ ਗਿਆ ਅਤੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਚਰਚਾ ਦੇ ਮੁੱਖ ਵਿਸ਼ੇ ਇੰਗਲਿਸ਼ ਐਜ ਪ੍ਰੋਗਰਾਮ, ਹੁਨਰ ਸਿੱਖਿਆ, ਮਿਸ਼ਨ ਸਮਰੱਥ, ਵਜ਼ੀਫ਼ਾ, ਜੇ.ਈ.ਈ. ਅਤੇ ਨੀਟ ਪ੍ਰੀਖਿਆ, ਸਮਰ ਕੈਂਪ, ਬਿਜ਼ਨਸ ਬਲਾਸਟਰ, ਮੈਡੀਟੇਸ਼ਨ ਪ੍ਰੋਗਰਾਮ, ਸਿੱਖਿਆ ਕ੍ਰਾਂਤੀ ਅਤੇ ਛੁੱਟੀਆਂ ਵਿਚ ਆਪਣੀ ਪੜ੍ਹਾਈ ਨੂੰ ਜਾਰੀ ਰੱਖਣਾ ਆਦਿ ਸਨ | ਅੱਠਵੀਂ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਵਿਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਸਬਜੈਕਟ ਟਾਪਰ ਅਤੇ ਪਾਸ ਆਊਟ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਸਮੂਹ ਅਧਿਆਪਕਾਂ ਨੂੰ ਵੀ ਸਿੱਖਿਆ ਦੇ ਖੇਤਰ ਵਿਚ ਉਨਾਂ ਵਲੋਂ ਪਾਏ ਗਏ ਯੋਗਦਾਨ ਲਈ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਐਸ.ਐਮ.ਸੀ.ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਅਤੇ ਮੈਂਬਰ ਵੀ ਹਾਜ਼ਰ ਸਨ | ਸਕੂਲ ਇੰਚਾਰਜ ਦਲਜੀਤ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਖੜਾ ਨਹਿਰ 'ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ ਅਗਲੀ ਖ਼ਬਰ ਅਕਾਲੀ ਦਲ ਦੀ ਸੁਰਜੀਤ ਕੌਰ ਜੇਤੂ ਰਹੀ
Ad Position 24