10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਭੁੱਟਾ ਨੇ ਵੋਟਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 31-05-2026
ਫ਼ਤਹਿਗੜ੍ਹ ਸਾਹਿਬ, 30 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ• ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਨਗਰ ਕੌਂਸਲ ਸਰਹਿੰਦ ਦੀਆਂ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਨੂੰ ਵੋਟ ਪਾਉਣ ਅਤੇ ਸਮਰਥਨ ਦੇਣ ਬਦਲੇ ਉਨ•ਾਂ ਦਾ ਧੰਨਵਾਦ ਕੀਤਾ ਹੈ | ਭੁੱਟਾ ਨੇ ਕਿਹਾ ਕਿ ਉਹ ਲੋਕਾਂ ਵਲੋਂ ਦਿੱਤੇ ਫ਼ਤਵੇ ਨੂੰ ਸਵੀਕਾਰ ਕਰਦੇ ਹਨ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਭਵਿੱਖ ਵਿਚ ਵੀ ਸਰਹਿੰਦ ਸ਼ਹਿਰ ਦੇ ਵਿਕਾਸ ਲਈ ਉਹ ਪੂਰੀ ਸਮਰਪਣ ਦੀ ਭਾਵਨਾ ਨਾਲ ਆਪਣੇ ਫ਼ਰਜ਼ ਅਦਾ ਕਰਨਗੇ | ਉਨਾਂ ਕਿਹਾ ਕਿ ਪਾਰਟੀ ਉਮੀਦਵਾਰ ਵਜੋਂ ਕੌਂਸਲ ਚੋਣਾਂ ਲੜਨ ਵਾਲੇ ਵਿਅਕਤੀ ਹੁਣ ਵਾਰਡਾਂ ਵਿਚ ਰਹਿ ਕੇ ਵਾਰਡਾਂ ਦਾ ਵਿਕਾਸ ਕਰਵਾਉਣ ਦੀ ਜ਼ਿੰਮੇਵਾਰੀ ਸੰਭਾਲਣਗੇ | ਸ. ਭੁੱਟਾ ਨੇ ਕਿਹਾ ਕਿ ਲੋਕਤੰਤਰ ਵਿਚ ਹਮੇਸ਼ਾ ਆਪਸੀ ਰੰਜਿਸ਼ਾਂ ਛੱਡ ਕੇ ਹੀ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ, ਇਸ ਲਈ ਹਲਕੇ ਦਾ ਸੇਵਾਦਾਰ ਹੋਣ ਨਾਤੇ ਉਨਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਪਾਰਟੀ ਨਾਲ ਜੁੜੇ ਵਰਕਰਾਂ ਨੂੰ ਹਮੇਸ਼ਾ ਸਹੀ ਮਾਰਗਦਰਸ਼ਨ ਦੇਣ | ਉਨਾਂ ਕੌਂਸਲ ਚੋਣਾਂ ਲੜ ਚੁੱਕੇ ਉਮੀਦਵਾਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਪਾਰਟੀ ਨਾਲ ਜੋੜਨ ਵਾਸਤੇ ਹੋਰ ਸਖ਼ਤ ਮਿਹਨਤ ਕੀਤੀ ਜਾਵੇ ਤਾਂ ਜੋ ਪਾਰਟੀ ਨੂੰ ਹੋਰ ਚੜਦੀਕਲਾ ਦੇ ਵੱਲ ਲਿਜਾਇਆ ਜਾ ਸਕੇ | ਇਸ ਮੌਕੇ ਹਰਵਿੰਦਰ ਸਿੰਘ ਬੱਬਲ, ਮਨਪ੍ਰੀਤ ਸਿੰਘ ਸ਼ਾਹਪੁਰ, ਸੁਖਵਿੰਦਰ ਸਿੰਘ, ਸਰਤਾਜ ਸਿੰਘ, ਗੁਰਜਸਜੀਤ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਖਾਲਸਾ, ਅਮਰਜੀਤ ਕੌਰ, ਤਰੁਣ ਕੁਮਾਰੀ, ਜਗਜੀਤ ਕੌਰ, ਕੁਲਵੀਰ ਸਿੰਘ, ਬਲਜਿੰਦਰ ਸਿੰਘ ਚੀਮਾ ਤੇ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਮੈਗਾ ਪੀ.ਟੀ.ਐਮ. ਦਾ ਸਫਲ ਆਯੋਜਨ ਅਗਲੀ ਖ਼ਬਰ ਮੋਬਾਈਲ ਫ਼ੋਨ 'ਤੇ ਗੱਲ ਕਰਦੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਮੌਤ
Ad Position 24