10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਮੈਗਾ ਪੀ.ਟੀ.ਐਮ. ਦਾ ਸਫਲ ਆਯੋਜਨ

Ad Position 21
No active advertisement
ਅਜੀਤ ਡੈਸਕ 31-05-2026
ਜਖਵਾਲੀ, 30 ਮਈ (ਨਿਰਭੈ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ | ਇਹ ਸਮਾਗਮ ਸਕੂਲ ਦੀ ਪਿ੍ੰਸੀਪਲ ਹਰਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿਚ ਮਾਪਿਆਂ ਨੇ ਸ਼ਮੂਲੀਅਤ ਕੀਤੀ | ਪੀ.ਟੀ.ਐਮ. ਦੌਰਾਨ ਮਾਪਿਆਂ ਨੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸੁਝਾਅ ਸਾਂਝੇ ਕੀਤੇ | ਇਸ ਮੌਕੇ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ, ਜਿਸ ਅਨੁਸਾਰ ਪਹਿਲਾ ਇਨਾਮ 800 ਰੁਪਏ, ਦੂਜਾ ਇਨਾਮ 600 ਰੁਪਏ ਅਤੇ ਤੀਜਾ ਇਨਾਮ 400 ਰੁਪਏ ਦਿੱਤਾ ਗਿਆ | ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜਮਾਤਾਂ ਵਿਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 100 ਪ੍ਰਤੀਸ਼ਤ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ | ਸਕੂਲ ਦੀਆਂ ਉਪਲੱਬਧੀਆਂ ਵਿਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਆਪਣੇ ਸੰਬੋਧਨ ਵਿਚ ਪਿ੍ੰਸੀਪਲ ਹਰਦੀਪ ਕੌਰ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਕੂਲ, ਮਾਪਿਆਂ ਅਤੇ ਵਿਦਿਆਰਥੀਆਂ ਵਿਚਕਾਰ ਮਜ਼ਬੂਤ ਸਾਂਝ ਬਣਾਉਣ ਵਿਚ ਸਹਾਇਕ ਸਾਬਤ ਹੁੰਦੇ ਹਨ | ਸਮਾਗਮ ਦਾ ਸਮਾਪਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਅਤੇ ਸਿੱਖਿਆ ਪ੍ਰਤੀ ਹੋਰ ਸਮਰਪਣ ਨਾਲ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਹੋਈ ਚੋਣ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਭੁੱਟਾ ਨੇ ਵੋਟਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ
Ad Position 24