ਖਮਾਣੋਂ, 30 ਮਈ (ਜੋਗਿੰਦਰ ਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਦੀਆਂ ਹਦਾਇਤਾਂ ਅਨੁਸਾਰ ਅੱਜ ਖਮਾਣੋਂ ਵਿਖੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਅਥਾਹ ਵਾਧੇ ਕਾਰਨ ਖੱਚਰ ਰੇਹੜੇ ਨਾਲ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਅਤੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੇ ਆਮ ਲੋਕਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦੇਸ਼ ਦੇ ਕੇਂਦਰੀ ਪੈਟਰੋਲੀਅਮ ਮੰਤਰੀ ਨੇ ਕਿਹਾ ਸੀ ਕਿ ਤੇਲ ਦੀਆਂ ਕੀਮਤਾਂ ਹੋਰ ਨਹੀਂ ਵਧਾਈਆਂ ਜਾਣਗੀਆਂ, ਪਰ ਚੋਣਾਂ ਦੇ ਨਤੀਜੇ ਆਉਂਦਿਆਂ ਸਾਰ ਹੀ ਦੇਸ਼ ਦੀ ਭਾਜਪਾ ਸਰਕਾਰ ਨੇ ਪੈਟਰੋਲ, ਰਸੋਈ ਗੈਸ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਅਥਾਹ ਵਾਧਾ ਕਰਕੇ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ | ਇਸ ਮੌਕੇ ਡਾ. ਨਰੇਸ਼ ਚੌਹਾਨ ਸੇਵਾ ਮੁਕਤ ਐਸ.ਐਮ.ਓ., ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਨਾਜਰ ਸਿੰਘ ਰੱਤੋਂ ਬਲਾਕ ਪ੍ਰਧਾਨ ਕਿਸਾਨ ਵਿੰਗ, ਦਵਿੰਦਰ ਸਿੰਘ ਜੱਲ੍ਹਾ, ਅਮੀ ਚੰਦ ਭਟੇੜੀ ਪ੍ਰਧਾਨ ਬਲਾਕ ਬਸੀ ਪਠਾਣਾਂ, ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਬਲਮਜੀਤ ਸਿੰਘ ਪਿ੍ੰਸੀ ਸਾਬਕਾ ਪ੍ਰਧਾਨ ਨਗਰ ਪੰਚਾਇਤ, ਰਵਿੰਦਰ ਬਬਲਾ, ਗੁਰਚਰਨ ਸਿੰਘ ਚੰਨੀ, ਹਰਪਿੰਦਰ ਸਿੰਘ ਸੋਨੀ, ਹਰਦੀਪ ਸਿੰਘ, ਜਗਤਾਰ ਸਿੰਘ ਮੰਡੇਰਾਂ, ਤੇਜਿੰਦਰ ਸਿੰਘ, ਕੌਂਸਲਰ ਸੁਖਵਿੰਦਰ ਸਿੰਘ ਨਿੱਕੂ, ਹਰਪ੍ਰੀਤ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਕੌਰ ਕੰਗ, ਕਮਲਜੀਤ ਕੌਰ, ਮਨਮੋਹਨ ਸਿੰਘ ਕੰਗ, ਸਸ਼ੀ ਰਾਜ ਸੰਘੋਲ, ਮਨਤੇਜ ਸਿੰਘ ਜਟਾਣਾ, ਮੇਵਾ ਸਿੰਘ ਧਨੌਲਾ, ਗੁਰਮੁਖ ਸਿੰਘ ਪੰਡਰਾਲੀ, ਪਰਮਵੀਰ ਸਿੰਘ ਟਿਵਾਣਾ, ਹਰਮਨ ਸਿੰਘ ਸੇਖੋਂ, ਸੰਮਤੀ ਮੈਂਬਰ ਧਰਮ ਸਿੰਘ ਅਤੇ ਰਣਜੀਤ ਸਿੰਘ, ਜਰਨੈਲ ਸਿੰਘ ਬੁਰਜ ਅਤੇ ਦਲਬੀਰ ਸਿੰਘ ਤੋਂ ਇਲਾਵਾ ਭਰਵੀਂ ਗਿਣਤੀ ਵਿਚ ਹੋਰ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ |