10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਲਗਾਇਆ 10 ਰੋਜ਼ਾ 'ਮਸ਼ਰੂਮ ਕਲਟੀਵੇਸ਼ਨ' ਸਿਖਲਾਈ ਕੈਂਪ

Ad Position 21
No active advertisement
ਅਜੀਤ ਡੈਸਕ 31-05-2026
ਫ਼ਤਹਿਗੜ੍ਹ ਸਾਹਿਬ, 30 ਮਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਬ੍ਰਾਹਮਣ ਮਾਜਰਾ ਸਥਿਤ ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਚ ਜ਼ੇਰੇ-ਇਲਾਜ ਨੌਜਵਾਨਾਂ ਨੂੰ ਇਲਾਜ ਦੇ ਨਾਲ-ਨਾਲ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਕੌਸ਼ਲ ਵਿਕਾਸ ਟ੍ਰੇਨਿੰਗ ਕੋਰਸ ਕਰਵਾਇਆ ਗਿਆ |
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਨਿਰਦੇਸ਼ਾਂ ਤੇ ਐਸ.ਬੀ.ਆਈ. ਆਰਸੈਟੀ ਵਲੋਂ ਲਗਾਏ ਗਏ ਇਸ ਕੈਂਪ ਦੌਰਾਨ ਸਿੱਖਿਆਰਥੀਆਂ ਨੂੰ 'ਮਸ਼ਰੂਮ ਕਲਟੀਵੇਸ਼ਨ' ਸਬੰਧੀ ਪੇਸ਼ੇਵਰ ਸਿਖਲਾਈ ਦਿੱਤੀ ਗਈ, ਤਾਂ ਜੋ ਨਸ਼ਾ ਮੁਕਤ ਹੋ ਕੇ ਆਪਣਾ ਸਨਮਾਨਜਨਕ ਰੁਜ਼ਗਾਰ ਸ਼ੁਰੂ ਕਰ ਸਕਣ | ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਦੀ ਰਸਮ ਨਿਭਾਈ | ਉਨਾਂ ਕਿਹਾ ਕਿ ਸਟੇਟ ਬੈਂਕ ਆਫ਼ ਇੰਡੀਆ ਦੇ ਗ੍ਰਾਮੀਣ ਸਵੈ-ਰੁਜ਼ਗਾਰ ਟ੍ਰੇਨਿੰਗ ਸੰਸਥਾਨ (ਆਰਸੇਟੀ) ਦਾ ਇਹ ਸ਼ਲਾਘਾਯੋਗ ਕਦਮ ਹੈ | ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣਾ ਹੈ | ਇਸ ਮੁਹਿੰਮ ਵਿਚ ਸਿਹਤ ਵਿਭਾਗ ਅਤੇ ਜ਼ਿਲਾ ਰੁਜ਼ਗਾਰ ਦਫ਼ਤਰ ਵਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ ਹੈ, ਤਾਂ ਜੋ ਨੌਜਵਾਨ ਇੱਥੋਂ ਠੀਕ ਹੋ ਕੇ ਸਮਾਜ ਵਿਚ ਸਿਰ ਚੁੱਕ ਕੇ ਜੀਅ ਸਕਣ | ਸਰਟੀਫਿਕੇਟ ਵੰਡ ਸਮਾਰੋਹ ਦੌਰਾਨ ਨੌਜਵਾਨਾਂ ਦਾ ਹੌਸਲਾ ਵਧਾਉਣ ਲਈ ਡਾ. ਕੇ.ਡੀ. ਸਿੰਘ, ਡਾ. ਸਰਿਤਾ, ਡਾ. ਸਨਪ੍ਰੀਤ, ਬਬੀਤਾ ਸੰਧੂ, ਰਾਜਬੀਰ ਸਿੰਘ, ਮੁਕੇਸ਼ ਕੁਮਾਰ ਜ਼ਿਲਾ ਕੌਸ਼ਲ ਵਿਕਾਸ ਮੈਨੇਜਰ ਅਤੇ ਆਰਸੈਟੀ ਸੈਂਟਰ ਦੇ ਹੋਰ ਵੀ ਕਈ ਪਤਵੰਤੇ ਸੱਜਣ ਅਤੇ ਅਧਿਕਾਰੀ ਪਹੁੰਚੇ, ਜਿਨਾਂ ਨੇ ਨੌਜਵਾਨਾਂ ਦੇ ਇਸ ਨਵੇਂ ਸਫ਼ਰ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪਵਨ ਗੁਪਤਾ ਦੀ ਅਗਵਾਈ 'ਚ ਵੱਖ-ਵੱਖ ਹਿੰਦੂ ਸੰਗਠਨਾਂ ਦੀ ਹੋਈ ਬੈਠਕ ਅਗਲੀ ਖ਼ਬਰ ਭਾਜਪਾ ਉਮੀਦਵਾਰ ਨੇ ਪਾਰਟੀ ਲੀਡਰਾਂ 'ਤੇ ਹਾਰ ਦਾ ਠੀਕਰਾ ਭੰਨਿਆ
Ad Position 24