10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਵਰਲਡ ਯੂਨੀਵਰਸਿਟੀ ਵਿਚ ਸਿੱਖ ਯਾਦ ਵਿਚ 1984 ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਸੰਪੰਨ

Ad Position 21
No active advertisement
ਅਜੀਤ ਡੈਸਕ 31-05-2026
ਫ਼ਤਹਿਗੜ੍ਹ ਸਾਹਿਬ, 30 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ 'ਸਿੱਖ ਯਾਦ ਵਿਚ 1984' ਵਿਸ਼ੇ 'ਤੇ ਚੱਲ ਰਿਹਾ 2 ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸੰਪੰਨ ਹੋ ਗਿਆ ਹੈ | ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਸੈਮੀਨਾਰ ਦੌਰਾਨ ਪੇਸ਼ ਹੋਏ ਖੋਜ-ਪੱਤਰਾਂ ਅਤੇ ਹੋਈਆਂ ਵਿਚਾਰ-ਚਰਚਾਵਾਂ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਯੂਨੀਵਰਸਿਟੀ ਇਨ੍ਹਾਂ ਖੋਜ-ਪੱਤਰਾਂ ਨੂੰ ਪੁਸਤਕ ਰੂਪ ਵਿਚ ਪ੍ਰਕਾਸ਼ਿਤ ਕਰੇਗੀ | ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰਾਂ ਰਾਹੀਂ ਹੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕੀਤਾ ਜਾ ਸਕਦਾ ਹੈ ਅਤੇ ਬੀਤੇ ਤੋਂ ਸਬਕ ਲੈ ਕੇ ਭਵਿੱਖ ਵਿਚ ਅਜਿਹੇ ਦੁਖਾਂਤਾਂ ਤੋਂ ਬਚਿਆ ਜਾ ਸਕਦਾ ਹੈ | ਸੈਮੀਨਾਰ ਦੀ ਸ਼ੁਰੂਆਤ ਡਾ. ਹਰਦੇਵ ਸਿੰਘ ਡੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਫੈਕਲਟੀ ਵਲੋਂ ਸੈਮੀਨਾਰ ਦੀ ਰਿਪੋਰਟ ਪੇਸ਼ ਕਰਨ ਨਾਲ ਹੋਈ | ਸੈਮੀਨਾਰ ਦੇ ਵਿਦਾਇਗੀ ਵਕਤਾ ਡਾ. ਪ੍ਰੀਤਮ ਸਿੰਘ ਸਾਬਕਾ ਪ੍ਰੋਫੈਸਰ ਆਕਸਫੋਰਡ ਯੂਨੀਵਰਸਿਟੀ ਨੇ ਸਾਕਾ 1984 ਦੇ ਪੰਜਾਬ ਅਤੇ ਸਿੱਖ ਪੰਥ 'ਤੇ ਪਏ ਦਿਸਦੇ ਅਤੇ ਅਣਦਿਸਦੇ ਆਰਥਿਕ ਪ੍ਰਭਾਵਾਂ ਬਾਰੇ ਚਰਚਾ ਕੀਤੀ | ਆਨਲਾਈਨ ਸੈਸ਼ਨ ਦੇ ਮੁੱਖ ਵਿਦਵਾਨ ਵਕਤਾ ਡਾ. ਗਿਆਨ ਸਿੰਘ ਸੰਧੂ ਸਰਪ੍ਰਸਤ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼, ਕੈਨੇਡਾ ਨੇ 'ਪ੍ਰਵਾਸੀ ਸਿੱਖ ਯਾਦ ਵਿਚ 1984' ਵਿਸ਼ੇ ਅਧੀਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਾਕੇ ਨੇ ਪ੍ਰਵਾਸੀ ਸਿੱਖਾਂ ਨੂੰ ਜਥੇਬੰਦ ਹੋਣ ਵਿਚ ਅਹਿਮ ਭੂਮਿਕਾ ਨਿਭਾਈ | ਪ੍ਰੋਫ਼ੈਸਰ ਗੁਰਚਰਨ ਸਿੰਘ ਕੈਨੇਡਾ ਨੇ ਸਾਕਾ 1984 ਦੇ ਸਾਹਿੱਤ ਜਗਤ 'ਤੇ ਪਏ ਪ੍ਰਭਾਵਾਂ ਬਾਰੇ ਵਿਚਾਰ ਰੱਖੇ | ਸਿੱਖ ਐਜੂਕੇਸ਼ਨ ਕੌਂਸਲ ਯੂ.ਕੇ. ਦੇ ਪ੍ਰੋਜੈਕਟ ਫੈਲੋ ਡਾ. ਜਸਵੀਰ ਸਿੰਘ ਨੇ 'ਯਾਦ ਦਾ ਸੰਕਲਪ ਅਤੇ 1984' ਵਿਸ਼ੇ ਉੱਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਨਸਲਕੁਸ਼ੀ ਦੇ ਸਿਧਾਂਤਕ ਅਤੇ ਇਤਿਹਾਸਕ ਪੱਖਾਂ 'ਤੇ ਚਾਨਣਾ ਪਾਇਆ | ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸੈਮੀਨਾਰ ਵਿਚ ਸ਼ਾਮਲ ਹੋਣ ਵਾਲੇ ਪਤਵੰਤੇ ਸੱਜਣਾਂ ਅਤੇ ਸਰੋਤਿਆਂ ਦਾ ਧੰਨਵਾਦ ਡਾ. ਰਮਨਦੀਪ ਕੌਰ ਮੁਖੀ ਰਾਜਨੀਤੀ ਵਿਭਾਗ ਨੇ ਕੀਤਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਸਮੇਤ ਵਿਦਿਆਰਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ
Ad Position 22
No active advertisement
ਪਿਛਲੀ ਖ਼ਬਰ ਡਰੰਮ 'ਚ ਪਾ ਕੇ ਲੜਕੀ ਦੀ ਲਾਸ਼ ਸੁੱਟਣ ਵਾਲਾ ਕਾਤਲ ਗਿ੍ਫ਼ਤਾਰ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ-ਸਿਵਲ ਸਰਜਨ
Ad Position 24