ਸੰਘੋਲ, 30 ਮਈ (ਪਰਮਵੀਰ ਸਿੰਘ)-ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਗਲੋਬਲ ਇੰਡੀਅਨ ਆਰਗਨਾਈਜ਼ੇਸ਼ਨ (ਜੀਓ) ਅਤੇ ਰੋਟਰੀ ਕਲੱਬ ਮੋਰਿੰਡਾ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਸੰਸਥਾ ਦੇ ਚੇਅਰਮੈਨ ਦਿਲਜੀਤ ਸਿੰਘ ਰਾਣਾ ਅਤੇ ਕਾਰਜਕਾਰੀ ਟਰੱਸਟੀ ਅਤੇ ਜੀਓ ਐਜੂਕੇਸ਼ਨ ਕਾਊਾਸਿਲ ਦੇ ਚੇਅਰਪਰਸਨ ਡਾ: ਉਰਮਿਲ ਵਰਮਾ ਨੇ ਰੋਟਰੀ ਕਲੱਬ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੈਂਪ ਦਾ ਉਦਘਾਟਨ ਕੀਤਾ | ਕੈਂਪ 'ਚ ਵਿਚ ਵੱਡੀ ਗਿਣਤੀ ਲੋਕਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ | ਅਰੋੜਾ ਡੈਂਟਲ ਕਲੀਨਿਕ ਮੋਰਿੰਡਾ ਦੇ ਡਾ. ਸੰਦੀਪ ਅਰੋੜਾ ਅਤੇ ਹੋਰਨਾਂ ਮਾਹਿਰ ਡਾਕਟਰਾਂ ਦੀ ਟੀਮ ਨੇ ਲੋਕਾਂ ਦੇ ਦੰਦਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਅਤੇ ਮੌਕੇ 'ਤੇ ਹੀ ਇਲਾਜ ਲਈ ਵਿਸ਼ੇਸ਼ ਸੁਝਾਅ ਦਿੱਤੇ | ਇਸ ਮੌਕੇ ਰੋਟਰੀ ਕਲੱਬ ਦੇ ਅਧਿਕਾਰੀਆਂ ਨੇ ਸੰਸਥਾ ਅਤੇ ਜੀਓ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਅਜਿਹੀਆਂ ਸੰਸਥਾਵਾਂ ਅਤੇ ਲੋਕ ਹੀ ਸਮਾਜ ਨੂੰ ਸਹੀ ਦਿਸ਼ਾ ਦੇ ਰਹੇ ਹਨ | ਡਾ. ਸੰਦੀਪ ਅਰੋੜਾ ਨੇ ਸੰਸਥਾ ਦੀ ਮੈਨੇਜਮੈਂਟ ਅਤੇ ਟੀਮ ਅਤੇ ਸਮੁੱਚੇ ਸਟਾਫ਼ ਦਾ ਇਸ ਕੈਂਪ ਦਾ ਆਯੋਜਨ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ 'ਤੇ ਸੰਘੋਲ ਪਿੰਡ ਦੇ ਸਰਪੰਚ ਭੂਸ਼ਨ ਰਾਣਾ, ਕੋਰਡੀਆ ਕੈਂਪਸ ਡਾਇਰੈਕਟਰ ਡਾ. ਰਾਜਬੀਰ ਸਿੰਘ ਗੂਲੀਆ, ਡਾ. ਰਵੀ ਪ੍ਰਕਾਸ਼ ਮਿਸ਼ਰਾ, ਪਿ੍ੰਸੀਪਲ ਡਾ. ਜਯੋਤੀ ਸ਼ਰਮਾ, ਅਜੇਵੀਰ ਸਿੰਘ ਅਤੇ ਹੋਰ ਸਟਾਫ਼ ਮੌਜੂਦ ਰਿਹਾ |