10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਐਨ.ਆਰ.ਆਈ. ਅਤੇ ਪਿੰਡ ਵਾਸੀਆਂ ਵਲੋਂ ਸਰਕਾਰੀ ਸਕੂਲ ਬੈਣਾ ਬੁਲੰਦ ਨੂੰ ਏ.ਸੀ. ਭੇਟ

Ad Position 21
No active advertisement
ਅਜੀਤ ਡੈਸਕ 31-05-2026
ਅਮਲੋਹ, 30 ਮਈ (ਕੇਵਲ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਬੈਣਾ ਬੁਲੰਦ ਨੂੰ ਐਨ.ਆਰ.ਆਈ. ਮੋਹਣ ਸਿੰਘ, ਜਸਵੰਤ ਸਿੰਘ, ਗੁਰਦੁਆਰਾ ਲੰਗਰ ਕਮੇਟੀ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ 'ਤੇ ਇਕ ਏ.ਸੀ. ਭੇਟ ਕੀਤਾ ਗਿਆ | ਇਸ ਮੌਕੇ ਦਾਨੀ ਸੱਜਣਾਂ ਨੇ ਕਿਹਾ ਕਿ ਵੱਧ ਰਹੀ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਇਹ ਸਹੂਲਤ ਸਕੂਲ ਨੂੰ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵਧੀਆ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮਿਲਣ ਨਾਲ ਉਨ੍ਹਾਂ ਦੀ ਸਿੱਖਿਆ ਦਾ ਪੱਧਰ ਹੋਰ ਉੱਚਾ ਹੋਵੇਗਾ | ਦਾਨੀ ਸੱਜਣਾਂ ਨੇ ਭਵਿੱਖ ਵਿਚ ਵੀ ਸਕੂਲ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਇਸ ਉਪਰਾਲੇ ਲਈ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਯਤਨ ਸਿੱਖਿਆ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੇ ਹਨ | ਇਸ ਮੌਕੇ ਸੀ.ਐਚ.ਟੀ. ਵੀਨੂੰ ਸ਼ਰਮਾ, ਮਾ. ਜਸਬੀਰ ਸਿੰਘ ਅਤੇ ਅਧਿਆਪਕਾ ਹਰਵਿੰਦਰ ਕੌਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ <br/> ਅਗਲੀ ਖ਼ਬਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਸ਼ਿਵ ਰਿਵੀਜ਼ਨ-2026 ਨੂੰ ਮੁੱਖ ਰਖਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ...
Ad Position 24