22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੰਜਾਬ ਸਰਕਾਰ ਨੇ ਲੋਕਾਂ ਨੂੰ ਬਣਦੀਆਂ ਸਾਰੀਆਂ ਸਹੂਲਤਾਂ ਦੇ ਲਾਭ ਦਿੱਤੇ-ਚੇਅਰਮੈਨ ਗੁਰਵਿੰਦਰ ਢਿੱਲੋਂ

Ad Position 21
No active advertisement
ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਪਿੰਡ ਤਰਖਾਣ ਮਾਜਰਾ ਵਿਖੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡਣ ਸਮੇਂ | ਤਸਵੀਰ: ਕਰਨ <br/> 01-06-2026
ਫ਼ਤਹਿਗੜ੍ਹ ਸਾਹਿਬ, 31 ਮਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰਿਆ ਵਾਅਦਿਆਂ ਨੂੰ ਪੂਰਾ ਕੀਤਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦਾ ਲਾਭ ਮਿਲ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਨਜ਼ਦੀਕੀ ਪਿੰਡ ਤਰਖਾਣ ਮਾਜਰਾ ਵਿਖੇ ਲਾਭਪਾਤਰੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਬਣਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹਨ ਤੇ ਜਿਸ ਦੁਆਰਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ਸਦਕਾ ਹੀ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ | ਉਨ੍ਹਾਂ ਨਗਰ ਕੌਂਸਲ ਚੋਣਾਂ 'ਚ ਪਾਰਟੀ ਦੀ ਵੱਡੀ ਜਿੱਤ ਲਈ ਲੋਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਪਿੰਡ ਤਰਖਾਣ ਮਾਜਰਾ ਵਿਖੇ ਰਾਸ਼ਨ ਦੀਆਂ 316 ਕਿੱਟਾਂ ਵੰਡੀਆਂ ਗਈਆਂ ਹਨ ਤੇ ਲੋਕਾਂ ਨੂੰ ਸਰਕਾਰ ਦੀਆਂ ਸਾਰੀਆਂ ਬਣਦੀਆਂ ਸਹੂਲਤਾਂ ਦੇ ਲਾਭ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਕਿੱਟ ਵਿਚ 2 ਕਿੱਲੋ ਖੰਡ, 2 ਕਿੱਲੋਂ ਦਾਲ, ਇਕ ਲੀਟਰ ਸਰੋਂ੍ਹ ਦਾ ਤੇਲ, ਹਲਦੀ, ਨਮਕ ਆਦਿ ਦਿੱਤਾ ਜਾ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿਕਰਮਜੀਤ ਸਿੰਘ ਵਿੱਕੀ ਜ਼ਿਲ੍ਹਾ ਮੀਡੀਆ ਕੋ ਇੰਚਾਰਜ, ਦਰਸ਼ਨ ਸਿੰਘ, ਗੁਰਤੇਜ ਸਿੰਘ, ਤਰਸੇਮ ਲਾਲ, ਸਮਸ਼ੇਰ ਸਿੰਘ ਮਾਸਟਰ, ਦਲੇਲ ਸਿੰਘ, ਨਾਗਰ ਸਿੰਘ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਜਗਜੀਤ ਸਿੰਘ, ਹੰਸ ਰਾਜ, ਬਲਵਿੰਦਰ ਸਿੰਘ, ਸਰਬਜੀਤ ਕੌਰ, ਮੁਖਤਿਆਰ ਕੌਰ, ਦਲਬੀਰ ਕੌਰ, ਕਿਰਨਾ, ਗੁਰਦਰਸ਼ਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਵੀ
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਅਮਲੋਹ 'ਚ ਸਿੱਖਿਆ ਕ੍ਰਾਂਤੀ ਸੰਬੰਧੀ ਸਨਮਾਨ ਸਮਾਗਮ ਅਗਲੀ ਖ਼ਬਰ ਹਲਕਾ ਵਿਧਾਇਕ ਰਾਏ ਜੇਤੂ ਉਮੀਦਵਾਰਾਂ ਦੇ ਨਾਲ ਨੈਣਾਂ ਦੇਵੀ ਮੰਦਰ ਵਿਖੇ ਹੋਏ ਨਤਮਸਤਕ
Ad Position 24