22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ: ਕਰਨ <br/> 01-06-2026
ਫ਼ਤਹਿਗੜ੍ਹ ਸਾਹਿਬ, 31 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਕੇਂਦਰ ਸਰਕਾਰ ਦੁਆਰਾ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਰੇੜਾ ਜੋੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਦੌਰਾਨ ਪ੍ਰਦਰਸ਼ਨਕਾਰੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਹਿੰਗਾਈ ਨੂੰ ਤੁਰੰਤ ਕਾਬੂ ਕਰਨ ਅਤੇ ਵਧੀਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਗ਼ਲਤ ਆਰਥਿਕ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੇ ਘਰੇਲੂ ਮਹਿਲਾਵਾਂ ਦੇ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਦਕਿ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਣ ਕਾਰਨ ਹਰ ਵਸਤੂ ਦੀ ਢੋਆ-ਢੁਆਈ ਦਾ ਖ਼ਰਚ ਵਧ ਗਿਆ ਹੈ | ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ ਪਰ ਜ਼ਮੀਨੀ ਪੱਧਰ 'ਤੇ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ | ਰਾਮਗੜ੍ਹ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ, ਪਰ ਕੇਂਦਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਰਹੀ ਹੈ | ਖਾਣ-ਪੀਣ ਦੀਆਂ ਵਸਤੂਆਂ, ਆਵਾਜਾਈ, ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਆਮ ਆਦਮੀ ਮਹਿੰਗਾਈ ਦੀ ਚੱਕੀ ਵਿਚ ਪਿਸ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਹੇਠ ਧੱਕ ਦਿੱਤਾ ਹੈ | ਦੇਸ਼ ਦਾ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ ਅਤੇ ਮੱਧ ਵਰਗ ਹਰ ਕੋਈ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਜਨ-ਮੁੱਦਿਆਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਅੱਗੇ ਵੀ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਡਟ ਕੇ ਆਵਾਜ਼ ਉਠਾਉਂਦੀ ਰਹੇਗੀ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਤੁਰੰਤ ਕਟੌਤੀ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ | ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮਹਿੰਗਾਈ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਤੁਰੰਤ ਕੀਮਤਾਂ ਵਿਚ ਕਟੌਤੀ ਕਰਨ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਭਖਦੇ ਮੁੱਦਿਆਂ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵੱਡੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਸਰਹਿੰਦ ਵਾਰਡ ਨੰ. 22 ਦੇ ਕੌਂਸਲਰ ਜਸਵੀਰ ਬੰਟੀ ਨੇ ਨਵਜੰਮੀ ਬੱਚੀ ਦੇ ਨਾਂਅ ਕਰਵਾਈ 21 ਹਜ਼ਾਰ ਦੀ ਐਫ਼.ਡੀ.
Ad Position 24