22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੈਟਰੋਲ ਡੀਜ਼ਲ ਦੀਆਂ ਵਧੀਆ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਧੂੰਆਂ, ਕੇਂਦਰ ਸਰਕਾਰ ਤੁਰੰਤ ਵਾਪਸ ਲਏ ਵਾਧਾ-ਰਾਣਾ, ਮਨੈਲਾ

Ad Position 21
No active advertisement
ਅਜੀਤ ਡੈਸਕ 01-06-2026
ਖਮਾਣੋਂ, 31 ਮਈ (ਮਨਮੋਹਣ ਸਿੰਘ ਕਲੇਰ)-ਪ੍ਰਵੀਨ ਰਾਣਾ ਜਨਰਲ ਸਕੱਤਰ ਪੰਜਾਬ ਮਹਿਲਾ ਕਾਂਗਰਸ ਨੇ ਤੇਲ ਦੀਆਂ ਨਿੱਤ ਵੱਧ ਰਹੀਆਂ ਕੀਮਤਾਂ 'ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨੇ ਆਮ ਲੋਕਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ਕਿਉਂਕਿ ਕੀ ਤੇਲ ਦੀਆਂ ਕੀਮਤਾਂ ਵਧਣ ਨਾਲ ਰੋਜ਼ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਵੀ ਅਸਮਾਨ ਛੂਹਣ ਲੱਗ ਪਈਆਂ ਹਨ ਕਿਉਂਕਿ ਮਹਿੰਗਾਈ ਪਹਿਲਾਂ ਹੀ ਆਮ ਲੋਕਾਂ ਲਈ ਵੱਡੀ ਸਮੱਸਿਆਵਾਂ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆ ਕੀਮਤਾਂ ਦਾ ਸਿੱਧਾ ਅਸਰ ਆਵਾਜਾਈ ਖ਼ਰਚਿਆ ਤੇ ਪੈਦਾ ਹੈ | ਜਿਸ ਕਾਰਨ ਖਾਣ ਪੀਣ ਦੀਆਂ ਵਸਤਾਂ ਸਬਜ਼ੀਆਂ, ਫਲਾਂ ਅਤੇ ਰੋਜ਼ਮੱਰਾ ਦੀਆਂ ਚੀਜ਼ਾਂ ਦੇ ਭਾਅ ਵੀ ਵੱਧ ਜਾਂਦੇ ਹਨ | ਰਾਣਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਲਗਾਤਾਰ ਮਹਿੰਗਾਈ ਦਾ ਬੋਝ ਉਨ੍ਹਾਂ ਦੇ ਸਿਰ ਮੜ੍ਹ ਰਹੀ ਹੈ | ਇਸ ਮੌਕੇ ਰਵਿੰਦਰ ਸਿੰਘ ਮਨੈਲਾ ਚੇਅਰਮੈਨ ਰੂਰਲ ਡਿਵੈਲਪਮੈਂਟ ਪੰਜਾਬ ਕਾਂਗਰਸ ਨੇ ਕਿਹਾ ਹੈ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਦੇ ਖ਼ਰਚਿਆਂ ਨਾਲ ਜੂਝ ਰਹੇ ਹਨ ਜਿਸ ਕਰਕੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਕਮਜ਼ੋਰ ਹੋਵੇਗੀ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਹਰ ਵਰਗ ਮਹਿੰਗਾਈ ਦੀ ਮਾਰ ਸਹਿਣ ਲਈ ਮਜਬੂਰ ਹੈ | ਮਨੈਲਾ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਪੈਟਰੋਲ ਡੀਜ਼ਲ ਦੀਆਂ ਵਧੀਆ ਕੀਮਤਾਂ 'ਤੇ ਲੱਗੇ ਵਾਧੂ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ ਜੇਕਰ ਸਰਕਾਰ ਨੇ ਵਧੀਆ ਕੀਮਤਾਂ ਵਾਪਸ ਨਾ ਲਈਆਂ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਹੱਕ ਵਿਚ ਸੜਕਾਂ ਤੇ ਉਤਰ ਕੇ ਜ਼ੋਰਦਾਰ ਸੰਘਰਸ਼ ਕਰੇਗੀ ਅਤੇ ਮਹਿੰਗਾਈ ਖ਼ਿਲਾਫ਼ ਵਿਆਪਕ ਜਨ ਅੰਦੋਲਨ
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਲੋਕਾਂ ਦਾ ਕਚੂਮਰ ਕੱਢਣ 'ਤੇ ਤੁਲੀ ਹੋਈ ਹੈ-ਰਣਜੀਤ ਸਿੰਘ ਤਰਖਾਣ ਮਾਜਰਾ ਅਗਲੀ ਖ਼ਬਰ ਜ਼ਿਲਿ੍ਹਆਂ ਦੇ ਡੀ. ਸੀ ਨੂੰ 1 ਤੇ 2 ਜੂਨ ਨੂੰ ਜ਼ਿਲ੍ਹਾ ਪ੍ਰਧਾਨਾਂ ਵਲੋਂ ਮੰਗ ਪੱਤਰ ਦਿੱਤੇ ਜਾਣਗੇ-ਮਾਧੋਪੁਰ
Ad Position 24