22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੇਂਦਰ ਸਰਕਾਰ ਲੋਕਾਂ ਦਾ ਕਚੂਮਰ ਕੱਢਣ 'ਤੇ ਤੁਲੀ ਹੋਈ ਹੈ-ਰਣਜੀਤ ਸਿੰਘ ਤਰਖਾਣ ਮਾਜਰਾ

Ad Position 21
No active advertisement
ਅਜੀਤ ਡੈਸਕ 01-06-2026
ਫ਼ਤਹਿਗੜ੍ਹ ਸਾਹਿਬ, 31 ਮਈ (ਬਲਜਿੰਦਰ ਸਿੰਘ)-ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਣਜੀਤ ਸਿੰਘ ਤਰਖਾਣ ਮਾਜਰਾ ਨੇ ਬਸੀ ਪਠਾਣਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਆਮ ਲੋਕਾਂ 'ਤੇ ਵੱਡਾ ਆਰਥਿਕ ਬੋਝ ਪਾਇਆ ਜਾ ਰਿਹਾ ਹੈ | ਰਣਜੀਤ ਸਿੰਘ ਤਰਖਾਣ ਮਾਜਰਾ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਆਮ ਵਰਗ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਰ-ਵਾਰ ਹੋ ਰਹੇ ਵਾਧੇ ਕਾਰਨ ਆਵਾਜਾਈ ਤੋਂ ਲੈ ਕੇ ਹਰ ਜ਼ਰੂਰੀ ਵਸਤੂ ਦੀ ਕੀਮਤ ਪ੍ਰਭਾਵਿਤ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪੈਂਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਸ਼ਾਇਦ ਹੀ ਕੋਈ ਅਜਿਹੀ ਸਰਕਾਰ ਹੋਵੇ ਜਿਸ ਨੇ ਇੰਨੇ ਥੋੜ੍ਹੇ ਸਮੇਂ ਵਿਚ ਇੰਨੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੋਵੇ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨਜ਼ਰਅੰਦਾਜ਼ ਕਰਕੇ ਸਿਰਫ਼ ਟੈਕਸਾਂ ਅਤੇ ਕੀਮਤਾਂ ਵਿਚ ਵਾਧੇ ਰਾਹੀਂ ਆਮ ਜਨਤਾ ਦਾ ਕਚੂਮਰ ਕੱਢਣ 'ਤੇ ਤੁਲੀ ਹੋਈ ਹੈ | ਕਾਂਗਰਸੀ ਆਗੂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਕਰਨ ਲਈ ਠੋਸ ਕਦਮ ਨਾ ਚੁੱਕੇ ਤਾਂ ਕਾਂਗਰਸ ਪਾਰਟੀ ਵਲੋਂ ਵੱਡੇ ਪੱਧਰ 'ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸ ਸੜਕਾਂ 'ਤੇ ਉਤਰੇਗੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਅੱਗੇ ਵੀ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੇਗੀ | ਰਣਜੀਤ ਸਿੰਘ ਤਰਖਾਣ ਮਾਜਰਾ ਨੇ ਕੇਂਦਰ ਸਰਕਾਰ ਨੂੰ ਮਹਿੰਗਾਈ 'ਤੇ ਕਾਬੂ ਪਾਉਣ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਉਮੀਦਵਾਰਾਂ ਨਾਲ ਕੀਤੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦੇਵੇਗਾ ਸ਼੍ਰੋ.ਅ.ਦਲ-ਰਾਜੂ ਖੰਨਾ ਅਗਲੀ ਖ਼ਬਰ ਪੈਟਰੋਲ ਡੀਜ਼ਲ ਦੀਆਂ ਵਧੀਆ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਧੂੰਆਂ, ਕੇਂਦਰ ਸਰਕਾਰ ਤੁਰੰਤ ਵਾਪਸ ਲਏ ਵਾਧਾ-ਰਾਣਾ, ਮਨੈਲ...
Ad Position 24