ਫ਼ਤਹਿਗੜ੍ਹ ਸਾਹਿਬ, 31 ਮਈ (ਰਾਜਿੰਦਰ ਸਿੰਘ)-ਧਰਤੀ ਹੇਠਲੇ ਪਾਣੀ ਦਾ ਪੱਧਰ ਠੀਕ ਰੱਖਣ, ਫ਼ਸਲੀ ਵਿਭਿੰਨਤਾ, ਫਾਰਮਰ ਰਜਿਸਟਰੀ, ਖਾਦਾਂ ਦੀ ਸੁਚੱਜੀ ਵਰਤੋਂ ਆਦਿ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਖੇਤੀ ਮਾਹਿਰਾਂ ਵਲੋਂ ਬਲਾਕ ਖੇੜਾ ਦੇ ਪਿੰਡ ਭਗਤਪੁਰਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ 15-20 ਫ਼ੀਸਦੀ ਸਿੰਚਾਈ ਵਾਲੇ ਪਾਣੀ ਦੀ ਬੱਚਤ ਹੁੰਦੀ ਹੈ ਉੱਥੇ ਹੀ ਜ਼ਮੀਨਦੋਜ਼ ਪਾਣੀ ਦਾ 10-20 ਫ਼ੀਸਦੀ ਜ਼ਿਆਦਾ ਰੀਚਾਰਜ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ/ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਵੇਗੀ | ਝੋਨੇ ਦੀ ਸਿੱਧੀ ਬਿਜਾਈ ਤੋਂ 1500 ਰੁਪਏ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ ਜੋ ਕਿ 15 ਜੂਨ 2026 ਤੱਕ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਵਲੋਂ ਪੋਰਟਲ ਤੇ ਝੋਨੇ ਦੀ ਸਿੱਧੀ ਬਿਜਾਈ ਦੀ ਦਿੱਤੀ ਗਈ ਜਾਣਕਾਰੀ ਨੂੰ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਵਲੋਂ 15 ਜੁਲਾਈ ਤੋਂ 15 ਅਗਸਤ, 2026 ਤੱਕ ਪਹਿਲੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ | ਡਾ. ਜਗਦੇਵ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਇੱਕੋ ਇਕ ਮੰਤਵ ਪਾਣੀ ਸੰਜਮ ਨਾਲ ਵਰਤ ਕੇ ਧਰਤੀ ਨੂੰ ਬੰਜਰ ਹੋਣ ਤੋਂ ਰੋਕਣਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਬਚਾ ਕੇ ਪੰਜਾਬ ਦੀ ਖ਼ੁਸ਼ਹਾਲੀ ਨੂੰ ਕਾਇਮ ਰੱਖਣ ਵਿਚ ਯੋਗਦਾਨ ਪਾਉਣਾ ਹੈ | ਉਨ੍ਹਾਂ ਨੇ ਝੋਨੇ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਅਤੇ ਬੇਲੋੜੇ ਕੀਟਨਾਸ਼ਕ/ਨਦੀਨਨਾਸ਼ਕ ਸਪਰੇਅ ਕਰਨ ਤੋਂ ਗੁਰੇਜ਼ ਕਰਨ ਲਈ