13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਾਂਗਰਸੀ ਆਗੂਆਂ ਨੇ ਕੌਂਸਲ ਚੋਣਾਂ ’ਚ ਕਾਂਗਰਸ ਦੀ ਹਾਰ ਲਈ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕਾਂ ਸਿਰ ਭੰਨਿਆ ਠੀਕਰਾ

Ad Position 21
No active advertisement
ਅਜੀਤ ਡੈਸਕ 02-06-2026
ਫ਼ਤਹਿਗੜ੍ਹ ਸਾਹਿਬ, 1 ਜੂਨ (ਬਲਜਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਅੰਦਰ ਧੜੇਬੰਦੀ ਇਕ ਵਾਰ ਫਿਰ ਤੋਂ ਉੱਭਰ ਕੇ ਸਾਹਮਣੇ ਆਈ ਹੈ ਜਿਸ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਇਕ ਧੜੇ ਨੇ ਸਰਹਿੰਦ ਵਿਚ ਪ੍ਰੈਸ ਕਾਨਫ਼ਰੰਸ ਕਰਕੇ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਨਾਮੋਸ਼ੀਜਨਕ ਹਾਰ ਲਈ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਮੌਕੇ ਕਾਂਗਰਸੀ ਆਗੂ ਅੰਮ੍ਰਿਤਪਾਲ ਸਿੰਘ ਟਿਵਾਣਾ ਤੇ ਬਲਵਿੰਦਰ ਸਿੰਘ ਮਾਵੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਹਾਰ ਦੀ ਜ਼ਿੰਮੇਵਾਰੀ ਲੈ ਕੇ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ। ਉਕਤ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ ਤੇ ਇਕ ਨਗਰ ਪੰਚਾਇਤ ਸਮੇਤ ਕੁਲ 80 ਵਾਰਡਾਂ ‘ਚੋਂ ਕਾਂਗਰਸ ਪਾਰਟੀ ਦੇ ਕੇਵਲ 14 ਉਮੀਦਵਾਰ ਹੀ ਚੋਣ ਜਿੱਤ ਸਕੇ ਹਨ। ਇੱਥੋਂ ਕਾਂਗਰਸ ਪਾਰਟੀ ਨਗਰ ਕੌਂਸਲ ਬਸੀ ਪਠਾਣਾਂ ਵਿਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਜਦੋਂਕਿ ਇਸੇ ਹਲਕੇ ਵਿਚ ਜ਼ਿਲ੍ਹਾ ਪ੍ਰਧਾਨ ਦਾ ਪਿੰਡ ਵੀ ਆਉਂਦਾ ਹੈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਟਕਸਾਲੀ ਕਾਂਗਰਸੀਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਤੇ ਚੋਣਾਂ ਵਿਚ ਉਨ੍ਹਾਂ ਨੂੰ ਕੋਈ ਵੀ ਜ਼ਿੰਮੇਵਾਰੀ ਨਹੀਂ ਸੌਂਪੀ ਗਈ ਜਿਸ ਦੇ ਨਤੀਜੇ ਵਜੋਂ ਕਾਂਗਰਸ ਪਾਰਟੀ ਨੂੰ ਨਮੋਸ਼ੀ ਜਨਕ ਹਾਰ ਮਿਲੀ। ਪਿਛਲੀਆਂ ਚੋਣਾਂ ਦੇ ਅੰਕੜੇ ਜਾਰੀ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ 2021 ਦੀਆਂ ਕੌਂਸਲ ਚੋਣਾਂ ਵਿਚ ਕਾਂਗਰਸ ਨੇ 80 ਵਿਚੋਂ 53 ਸੀਟਾਂ ਜਿੱਤੀਆਂ ਸਨ ਪਰ ਮੌਜੂਦਾ ਕੌਂਸਲ ਚੋਣਾਂ ਵਿਚ ਪਾਰਟੀ ਉਮੀਦਵਾਰ ਕੇਵਲ 14 ਸੀਟਾਂ ਹੀ ਜਿੱਤ ਸਕੇ। ਉਨ੍ਹਾਂ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਰਾਏ ਬੌਬੀ ਵੀ ਚੋਣ ਨਹੀਂ ਜਿੱਤ ਸਕੇ ਅਤੇ ਬਸੀ ਪਠਾਣਾਂ ਵਿਚ ਵੀ ਬਲਾਕ ਪ੍ਰਧਾਨ ਚੋਣ ਹਾਰ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਵਿਚ ਪਾਰਟੀ ਦੀ ਜਿੱਤ ਹੁੰਦੀ ਤਾਂ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਨੇ ਜਿੱਤ ਦਾ ਸਿਹਰਾ ਆਪਣੇ ਸਿਰ ਲੈਣਾ ਸੀ ਅਤੇ ਹੁਣ ਹਾਰ ਦੀ ਵੀ ਉਨ੍ਹਾਂ ਨੂੰ ਜ਼ਿੰਮੇਵਾਰੀ ਕਬੂਲਣੀ ਚਾਹੀਦੀ ਹੈ। ਟਿਵਾਣਾ ਨੇ ਕਿਹਾ ਕਿ ਜਿੱਥੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਆਪਣੇ ਹਲਕੇ ਨਗਰ ਕੌਂਸਲ ਅਤੇ ਵਾਰਡ ਨੂੰ ਬਚਾਉਣ ਵਿਚ ਅਸਫਲ ਰਹੇ ਹਨ ਉੱਥੇ ਹੀ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਦੋ ਵਾਰ ਵਿਧਾਇਕ ਰਹੇ ਕੁਲਜੀਤ ਸਿੰਘ ਨਾਗਰਾ ਵੀ ਪਾਰਟੀ ਦੀ ਸਾਖ ਨਹੀਂ ਬਚਾ ਸਕੇ। ਇੰਨਾ ਹੀ ਨਹੀਂ, ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਸ਼ੋਕ ਸੂਦ ਅਤੇ ਸਰਹਿੰਦ ਬਲਾਕ �.ਬੀ.ਸੀ. ਸੈੱਲ ਦੇ ਪ੍ਰਧਾਨ ਗੁਲਸ਼ਨ ਰਾਏ ਬੌਬੀ ਵੀ ਆਪਣੀਆਂ ਸੀਟਾਂ ਬਚਾਉਣ ਵਿਚ ਕਾਮਯਾਬ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਚਾਰੋ ਕੌਂਸਲਾਂ ਦੀਆਂ ਚੋਣਾਂ ਵਿਚ, ਬਹੁਤ ਸਾਰੇ ਕਾਂਗਰਸੀ ਉਮੀਦਵਾਰ ਮੁਸ਼ਕਿਲ ਨਾਲ ਦੋਹਰੇ ਅੰਕੜੇ ਨੂੰ ਛੂਹ ਸਕੇ। ਉਕਤ ਆਗੂਆਂ ਨੇ ਕਿਹਾ ਕਿ ਜਦੋਂ ਉਹ ਪੁਰਾਣੇ ਕਾਂਗਰਸੀ ਮੈਂਬਰਾਂ ਨੂੰ ਪਾਰਟੀ ਨਾਲ ਲਿਆਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨੂੰ ‘ਆਪ’ ਪਾਰਟੀ ਦੀ ਬੀ ਟੀਮ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੌਂਸਲ ਚੋਣਾਂ ਵਿਚ ਪਾਰਟੀ ਦੀ ਹਾਰ ਦਾ ਮੁੱਦਾ ਉਹ ਪ੍ਰਦੇਸ਼ ਪ੍ਰਧਾਨ ਕੋਲ ਉਠਾਉਣਗੇ ਤੇ ਕਿਸੇ ਹੋਰ ਸਰਗਰਮ ਆਗੂ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਮੰਗ ਵੀ ਕਰਨਗੇ। ਇਸ ਮੌਕੇ ਬਲਵਿੰਦਰ ਸਿੰਘ ਮਾਵੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਿਸੇ ਨਵੇਂ ਚਿਹਰੇ ਨੂੰ ਪਾਰਟੀ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਜਾਵੇ। ਕਿਉਂਕਿ ਲੋਕਾਂ ਨੇ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਨਹੀਂ, ਬਲਕਿ ਲੀਡਰਸ਼ਿਪ ਨੂੰ ਨਕਾਰਿਆ ਹੈ। ਇਸ ਮੌਕੇ ‘ਤੇ ਅੰਮ੍ਰਿਤਪਾਲ ਸਿੰਘ ਟਿਵਾਣਾ, ਬਲਵਿੰਦਰ ਸਿੰਘ ਮਾਵੀ, ਹਰਜੀਤ ਸਿੰਘ ਧਤੌਂਦਾ, ਸੁਪਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ 65 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਲਾਘਾਯੋਗ-ਵਿਧਾਇਕ ਲ... ਅਗਲੀ ਖ਼ਬਰ ਜਥੇ: ਗੁਰਜੀਵਨ ਸਿੰਘ ਸਰੌਦ ਬਣੇ ਪੰਥਕ ਅਕਾਲੀ ਲਹਿਰ ਦੇ ਸੂਬਾ ਕੋਰ ਕਮੇਟੀ ਮੈਂਬਰ
Ad Position 24