13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਧੱਕੇਸ਼ਾਹੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਲੜਾਈ ਲੜੇਗਾ-ਬਿਕਰਮਜੀਤ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 02-06-2026
ਫ਼ਤਹਿਗੜ੍ਹ ਸਾਹਿਬ, 1 ਜੂਨ (ਬਲਜਿੰਦਰ ਸਿੰਘ)- ਲੰਘੀਆਂ ਨਗਰ ਕੌਂਸਲ ਚੋਣਾਂ ਦੀ ਗਿਣਤੀ ਦੌਰਾਨ ਬਸੀ ਪਠਾਣਾਂ ਦੇ ਸਾਬਕਾ ਕੌਂਸਲਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਮਨਪ੍ਰੀਤ ਸਿੰਘ ਹੈਪੀ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕੀਤੇ ਜਾਣ ਕਾਰਨ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਜੇਰੇ ਇਲਾਜ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ ਤੇ ਆਬਜ਼ਰਵਰ ਹਲਕਾ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਪਾਰਟੀ ਆਪਣੇ ਵਰਕਰਾਂ ਅਤੇ ਆਗੂਆਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਬਿਕਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਲੋਕਤੰਤਰ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਹੀ ਮੰਦਭਾਗੀਆਂ ਹਨ ਅਤੇ ਜੇਕਰ ਕਿਸੇ ਉਮੀਦਵਾਰ ਨਾਲ ਧੱਕੇਸ਼ਾਹੀ ਜਾਂ ਹਿੰਸਾ ਹੋਈ ਹੈ ਤਾਂ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮਨਪ੍ਰੀਤ ਸਿੰਘ ਹੈਪੀ ਦੀ ਜਲਦ ਸਿਹਤਯਾਬੀ ਦੀ ਕਾਮਨਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ੈਲਦਾਰ ਸੁਖਵਿੰਦਰ ਸਿੰਘ ਘਮੰਡਗੜ੍ਹ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਛੇ-ਰੋਜ਼ਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦਾ ਉਦਘਾਟਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥ ਤੇ ਪੰਜਾਬ ਦੇ ਮੁੱਦਿਆਂ ’ਤੇ ਕਰੇਗਾ ਸੰਘਰਸ਼ ਦਾ ਆਗਾਜ਼-ਖਾਲਸਪੁਰ
Ad Position 24