13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਰਲਡ ਯੂਨੀਵਰਸਿਟੀ ਵਿਖੇ ਛੇ-ਰੋਜ਼ਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 02-06-2026
ਫ਼ਤਹਿਗੜ੍ਹ ਸਾਹਿਬ, 1 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ‘ਨੈਤਿਕਤਾ, ਉੱਤਮਤਾ ਅਤੇ ਨਵੀਨਤਾ, ਸਮਕਾਲੀ ਵਿੱਦਿਅਕ ਚੁਨੌਤੀਆਂ ਲਈ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਨਾਲ ਸਬੰਧੰਤ ਅਧਿਆਪਕਾਂ ਨੂੰ ਤਿਆਰ ਕਰਨਾ’ ਵਿਸ਼ੇ ਅਧੀਨ ਛੇ-ਰੋਜ਼ਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਅਧਿਆਪਕਾਂ ਲਈ ਆਯੋਜਿਤ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਦਾ ਰਸਮੀ ਉਦਘਾਟਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਪਰਿਤਪਾਲ ਸਿੰਘ ਨੇ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਸਮਾਜ ਦੀ ਉਸਾਰੀ ਵਿਚ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹੋਏ ਅਧਿਆਪਨ ਵਿਚ ਨਵੀਨਤਾ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਫੈਕਲਟੀ ਵਿਕਾਸ ਪ੍ਰੋਗਰਾਮ ਅਧਿਆਪਕਾਂ ਨੂੰ ਬਦਲ ਰਹੇ ਵਿੱਦਿਅਕ ਮਾਹੌਲ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਵਿਚ ਸਹਾਈ ਸਾਬਤ ਹੁੰਦੇ ਹਨ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਵਿਦਿਆਰਥੀ-ਮੁਖੀ ਅਧਿਆਪਨ ਵਿਧੀਆਂ ਅਪਣਾਉਣ, ਨਵੀਆਂ ਤਕਨੀਕਾਂ ਨੂੰ ਸਿੱਖਿਆ ਨਾਲ ਜੋੜਨ ਤੇ ਖੋਜ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣ। ਸਿੱਖਿਆ ਵਿਭਾਗ ਦੀ ਮੁਖੀ ਡਾ. ਹਰਨੀਤ ਬਿਲਿੰਗ ਨੇ ਪ੍ਰੋਗਰਾਮ ਦੀ ਰੂਪ-ਰੇਖਾ ਪੇਸ਼ ਕਰਦਿਆਂ ਦੱਸਿਆ ਕਿ ਇਸ ਵਿਚ ਮਾਹਿਰਾਂ ਦੇ ਭਾਸ਼ਣ, ਵਰਕਸ਼ਾਪਾਂ, ਪੈਨਲ ਚਰਚਾਵਾਂ ਅਤੇ ਸੰਵਾਦੀ ਸੈਸ਼ਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਵਿੱਦਿਅਕ ਨੈਤਿਕਤਾ, ਨਵੀਨ ਅਧਿਆਪਨ ਤਰੀਕਿਆਂ, ਪਾਠ ਦੀ ਯੋਜਨਾ ਦਾ ਨਿਰਮਾਣ, ਡਿਜੀਟਲ ਸਿੱਖਿਆ, ਮੁਲਾਂਕਣ ਰਣ ਨੀਤੀਆਂ, ਸਮਾਵੇਸ਼ੀ ਸਿੱਖਿਆ, ਵਿੱਦਿਅਕ ਲੀਡਰਸ਼ਿਪ ਤੇ ਖੋਜ-ਆਧਾਰਿਤ ਅਧਿਆਪਨ ਵਰਗੇ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪ੍ਰੋਗਰਾਮ ਦਾ ਤਾਲਮੇਲ ਪ੍ਰਿੰਸੀਪਲ ਹਰਪ੍ਰੀਤ ਕੌਰ, ਸਤਨਾਮ ਸਿੰਘ ਅਤੇ ਤਜਿੰਦਰ ਕੌਰ ਵਲੋਂ ਕੀਤਾ ਜਾ ਰਿਹਾ ਹੈ। ਸਮਾਗਮ ਦੇ ਅੰਤ ਵਿਚ ਪ੍ਰੋਗਰਾਮ ਕੋਆਰਡੀਨੇਟਰ ਡਾ. ਗਗਨਦੀਪ ਟਿਵਾਣਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਿਤਿਕ ਅਰੋੜਾ ਦੀ ਚੇਅਰਮੈਨ ਵਜੋਂ ਨਿਯੁਕਤੀ ਨਾਲ ਪੰਜਾਬ ਦੇ ਵਾਤਾਵਰਨ ਅਭਿਆਨ ਨੂੰ ਮਿਲੇਗੀ ਨਵੀਂ ਦਿਸ਼ਾ-ਕ੍ਰਿਸ਼ਨ ਵਰਮਾ ਬੌਬੀ... ਅਗਲੀ ਖ਼ਬਰ ਧੱਕੇਸ਼ਾਹੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਲੜਾਈ ਲੜੇਗਾ-ਬਿਕਰਮਜੀਤ ਸਿੰਘ ਖ਼ਾਲਸਾ
Ad Position 24