13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਵੱਡੇ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 02-06-2026
ਫ਼ਤਹਿਗੜ੍ਹ ਸਾਹਿਬ, 1 ਜੂਨ (ਬਲਜਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਣ ਦੇ ਰੋਸ ਵਜੋਂ ‘ਆਪ’ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਸਬੰਧੀ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਵਲੋਂ ਸਿਵਲ ਸਰਜਨ ਰਾਹੀਂ ਮੰਗ ਪੱਤਰ ਭੇਜਿਆ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਭੁੱਟਾ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ, ਵਰਦੀ ਭੱਤਾ, ਐਫ.ਟੀ.ਏ, ਡਾਈਟ, ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਹਾਈਕੋਰਟ ਦੇ ਫ਼ੈਸਲੇ ਨੂੰ ਜਰਨਾਲਾਈਜ਼ ਕਰਕੇ ਤਨਖ਼ਾਹ ਸਕੇਲ ਸੋਧਣ ਸਬੰਧੀ ਸਮੇਤ ਹੋਰ ਮੰਗਾਂ ਦੇ ਹੱਲ ਲਈ ਸਿਹਤ ਮੰਤਰੀ, ਮੁੱਖ ਮੰਤਰੀ ਦੇ �.ਐਸ.ਡੀ ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ, ਪਰ ਵਾਰ-ਵਾਰ ਇਨ੍ਹਾਂ ਮੰਗਾਂ ‘ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ ‘ਤੇ ਹੈ। ਜਿਸ ਦੇ ਤਹਿਤ ਜ਼ਿਲ੍ਹਾ ਹੈਡਕੁਆਰਟਰਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ। ਉਸ ਤੋਂ ਬਾਅਦ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 4 ਜੂਨ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ‘ਤੇ ਦਲਵੀਰ ਸਿੰਘ ਜਨਰਲ ਸਕੱਤਰ, ਬਲਜਿੰਦਰ ਸਿੰਘ ਪ੍ਰੈੱਸ ਸਕੱਤਰ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਜਗਰੂਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਸ਼ਵ ਆਰਥੋਡੌਂਟਿਕ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਸੋਧਿਆ ਸ਼ਡਿਊਲ ਜਾਰੀ, ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਮਿਤੀਆਂ ’ਚ ਤਬਦੀਲੀਆਂ
Ad Position 24