08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਰਾਜਪਾਲ ਦੇ ਨਾਂਅ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 03-06-2026
ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜਾਬ ਦੇ ਲੰਬੇ ਸਮੇਂ ਤੋਂ ਲਟਕਦੇ ਅਤੇ ਭਖਦੇ ਮੁੱਦਿਆਂ ਦੇ ਹੱਲ ਲਈ ਉਲੀਕੇ ਗਏ ਵੱਡੇ ਸੰਘਰਸ਼ ਪ੍ਰੋਗ੍ਰਾਮ ਦੌਰਾਨ ਅੱਜ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਆਗੂ ਰਣਧੀਰ ਸਿੰਘ ਰੱਖੜਾ, ਗੁਰਜੀਤ ਸਿੰਘ ਤਲਵੰਡੀ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਦੇ ਨਾਂਅ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਸੌਂਪਿਆ ਗਿਆ | ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਘੱਲੂਘਾਰੇ ਵਾਲੇ ਦਿਨਾਂ ਨੂੰ ਸਮਰਪਿਤ ਹੋ ਕੇ ਪੰਜਾਬ ਤੇ ਪੰਥ ਨਾਲ ਜੁੜੇ ਅਹਿਮ ਮਸਲਿਆਂ ਨੂੰ ਉਭਾਰਨ ਲਈ ਇਹ ਮੰਗ ਪੱਤਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਦੇ ਹੱਲ ਲਈ ਕੇਂਦਰ ਤੇ ਰਾਜ ਸਰਕਾਰਾਂ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਮੰਗ ਪੱਤਰ ਵਿਚ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ | ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਪੱਕੇ ਤੌਰ 'ਤੇ ਖੋਲ੍ਹਣ ਅਤੇ ਸੰਗਤਾਂ ਲਈ ਸੌਖੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਵੀ ਉਠਾਈ ਗਈ ਹੈ | ਇਸ ਮੌਕੇ ਸੂਬਾ ਜਨਰਲ ਸਕੱਤਰ ਰਣਵੀਰ ਸਿੰਘ ਪੂਨੀਆ, ਮੁੱਖ ਬੁਲਾਰਾ ਗੁਰਜੀਤ ਸਿੰਘ ਤਲਵੰਡੀ, ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਸਿੱਖ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਮਿਲ ਸਕੇ | ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ |
ਸਰਹੱਦੀ ਵਪਾਰ ਅਤੇ ਚੰਡੀਗੜ੍ਹ ਦਾ ਮੁੱਦਾ ਵੀ ਚੁੱਕਿਆ
ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਮੰਗ ਪੱਤਰ ਵਿਚ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਬਾਘਾ ਅਤੇ ਹੁਸੈਨੀਵਾਲਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਗਈ | ਇਸ ਨਾਲ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ | ਇਸ ਦੇ ਨਾਲ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿਚ ਸ਼ਾਮਿਲ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ ਹੈ | ਪੂਨੀਆ ਨੇ ਕਿਹਾ ਕਿ ਮੰਗ ਪੱਤਰ ਵਿਚ ਸ਼ਾਮਿਲ ਸਾਰੇ ਮੁੱਦੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ, ਹੱਕਾਂ ਅਤੇ ਭਵਿੱਖ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹਨ | ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਇਨ੍ਹਾਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਇਨ੍ਹਾਂ ਦੇ ਹੱਲ ਲਈ ਸਕਾਰਾਤਮਿਕ ਪਹਿਲ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦਾ ਸੰਘਰਸ਼ ਪ੍ਰੋਗ੍ਰਾਮ ਵਿਚ ਸ਼ਾਮਿਲ ਹੋਣ ਬਦਲੇ ਧੰਨਵਾਦ ਕੀਤਾ | ਉਪਰੰਤ ਜ਼ਿਲ੍ਹਾ ਜਥੇਬੰਦੀ ਦੀ ਅਗਵਾਈ ਹੇਠ ਪਾਰਟੀ ਦੇ ਕੋਰ ਕਮੇਟੀ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਗੁਰਜੀਤ ਸਿੰਘ ਤਲਵੰਡੀ, ਰਣਬੀਰ ਸਿੰਘ ਪੂਨੀਆ, ਹਰਵੇਲ ਸਿੰਘ ਮਾਧੋਪੁਰ, ਬਲਤੇਜ ਸਿੰਘ ਮਹਿਦੂਦਾਂ ਵਲੋਂ ਪੰਜਾਬ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ 'ਤੇ ਜੱਸਾ ਸਿੰਘ ਆਹਲੂਵਾਲੀਆ, ਦਰਬਾਰਾ ਸਿੰਘ ਰੰਧਾਵਾ, ਮਾਸਟਰ ਚਰਨਜੀਤ ਸਿੰਘ ਖਾਲਸਪੁਰ, ਗੁਰਦੇਵ ਸਿੰਘ ਵਿਰਕ, ਗੁਰਮੇਲ ਸਿੰਘ ਭਗੜਾਣਾ, ਸੁਰਿੰਦਰ ਸਿੰਘ ਸੁਹਾਗਹੇੜੀ, ਹਰਮੇਲ ਸਿੰਘ ਰੰਘੇੜਾ, ਅਮਰਜੀਤ ਸਿੰਘ ਮੁੱਢੜੀਆਂ, ਕਸ਼ਮੀਰਾ ਸਿੰਘ ਬਿਲਾਸਪੁਰ, ਸਤਬੀਰ ਸਿੰਘ ਸਾਲਾਣਾ, ਪਰਮਜੀਤ ਸਿੰਘ, ਕੇਸਰ ਸਿੰਘ, ਹਰੀ ਸਿੰਘ ਚਮਕ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਗੁਰਇਕਬਾਲ ਸਿੰਘ, ਮਲਕੀਤ ਸਿੰਘ ਰੈਲੋ, ਜਗਦੀਸ਼ ਸਿੰਘ ਬੈਂਸ, ਨਿਰਮਲ ਸਿੰਘ ਸਾਦੀਪੁਰ, ਸਨੇਹਪਾਲ ਸਿੰਘ ਰਸ਼ੀਦਪੁਰ, ਭਾਗ ਸਿੰਘ ਚੁੰਨੀ, ਮਾਸਟਰ ਅਜੀਤ ਸਿੰਘ, ਜਸਵੀਰ ਸਿੰਘ ਸ਼ਹੀਦਗੜ੍ਹ, ਜਗਤਾਰ ਸਿੰਘ ਭੱਟੀਆਂ, ਰਾਕੇਸ਼ ਕੁਮਾਰ ਬੁੱਧੂ, ਸੁਰਜੀਤ ਸਿੰਘ ਨੰਬਰਦਾਰ, ਜਰਨੈਲ ਸਿੰਘ ਨਬੀਪੁਰ, ਜੁਝਾਰ ਸਿੰਘ ਮਾਜਰੀ ਸੋਢੀਆਂ, ਸਰਬਜੀਤ ਸਿੰਘ ਤਲਵਾੜਾ, ਨਿਰਭੈ ਸਿੰਘ ਖੇੜਾ, ਜਸਵੀਰ ਸਿੰਘ ਲੋਹਾਖੇੜੀ, ਨਿਰਮਲ ਸਿੰਘ ਮੱਠੀ, ਗੁਰਜੀਤ ਸਿੰਘ ਧੀਰਪੁਰ, ਰਵਿੰਦਰ ਸਿੰਘ ਕਾਕਾ, ਕੁਲਵੰਤ ਕੌਰ, ਲਖਵੀਰ ਸਿੰਘ ਰੁਪਾਲਹੇੜੀ, ਜਸਵਿੰਦਰ ਕੌਰ ਕਮਾਲੀ, ਪਿ੍ਤੀ ਦੁਫੇੜਾ, ਆਸ਼ਾ ਰਾਣੀ, ਬਲਜੀਤ ਕੌਰ, ਬਲਜੀਤ ਕੌਰ, ਹਰਜੀਤ ਕੌਰ, ਜਸਵਿੰਦਰ ਕੌਰ, ਦਲਜੀਤ ਕੌਰ, ਕੁਲਵੰਤ ਕੌਰ, ਕੋਮਲ ਕਮਾਲੀ, ਤੇਜਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੁੱਤੇ ਦੇ ਕੱਟੇ ਨੂੰ ਅਣਦੇਖਾ ਨਾ ਕਰੋ, ਇਹ ਜਾਨਲੇਵਾ ਹੋ ਸਕਦਾ ਹੈ-ਐਸ.ਐਮ.ਓ. ਡਾ. ਬੇਦੀ ਅਗਲੀ ਖ਼ਬਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਡੇਰਾ ਮੀਰ ਮੀਰਾਂ 'ਚ ਨਾਜਾਇਜ਼ ਮਾਈਨਿੰਗ ਦੇ ਲਗਾਏ ਦੋਸ਼
Ad Position 24