08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨੀਟ ਪੇਪਰ ਲੀਕ ਮਾਮਲੇ 'ਤੇ ਕਾਂਗਰਸ ਦਾ ਭਾਜਪਾ ਸਰਕਾਰ ਖ਼ਿਲਾਫ਼ ਹੱਲਾ ਬੋਲ ਪ੍ਰਦਰਸ਼ਨ

Ad Position 21
No active advertisement
ਨੀਟ ਪੇਪਰ ਲੀਕ ਮਾਮਲੇ 'ਤੇ ਭਾਜਪਾ ਸਰਕਾਰ ਖ਼ਿਲਾਫ਼ ਹੱਲਾ ਬੋਲ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੁਤਲਾ ਫ਼ੂਕਦੇ ਹੋਏ ਕਾਂਗਰਸੀ ਆਗੂ ਤੇ ਵਰਕਰ | ਤਸਵੀਰ: ਕਰਨ <br/> 03-06-2026
ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਗਿਆ | ਪ੍ਰਦਰਸ਼ਨਕਾਰੀਆਂ ਨੇ ਨੀਟ ਪ੍ਰੀਖਿਆ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ | ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦਾ ਸਿੱਖਿਆ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਨੀਟ ਵਰਗੀ ਵੱਕਾਰੀ ਪ੍ਰੀਖਿਆ ਦਾ ਪੇਪਰ ਲੀਕ ਹੋਣਾ ਬਹੁਤ ਹੀ ਗੰਭੀਰ ਮਾਮਲਾ ਹੈ | ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਨੀਟ ਪ੍ਰੀਖਿਆ ਲਈ ਲੱਖਾਂ ਵਿਦਿਆਰਥੀ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਉਨ੍ਹਾਂ ਦੇ ਮਾਪੇ ਵੀ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵੱਡੀਆਂ ਉਮੀਦਾਂ ਰੱਖਦੇ ਹਨ | ਪਰ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਮਿਹਨਤੀ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਤੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਪ੍ਰੀਖਿਆ ਦਾ ਮਾਮਲਾ ਨਹੀਂ, ਸਗੋਂ ਦੇਸ਼ ਦੇ ਭਵਿੱਖ ਨਾਲ ਜੁੜਿਆ ਵੱਡਾ ਘਪਲਾ ਹੈ | ਨਾਗਰਾ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੇ ਰਾਜ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਸਰਕਾਰੀ ਨੌਕਰੀਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਅਤੇ ਪਾਰਦਰਸ਼ਤਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ |
ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ-ਰਾਮਗੜ੍ਹ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਆਈ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਨੀਟ ਪੇਪਰ ਲੀਕ ਮਾਮਲੇ ਦੇ ਪੀੜਤ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ | ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ | ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੀ ਪੀ.ਆਰ. ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 18 ਲੱਖ ਅਗਲੀ ਖ਼ਬਰ ਕੁੱਤੇ ਦੇ ਕੱਟੇ ਨੂੰ ਅਣਦੇਖਾ ਨਾ ਕਰੋ, ਇਹ ਜਾਨਲੇਵਾ ਹੋ ਸਕਦਾ ਹੈ-ਐਸ.ਐਮ.ਓ. ਡਾ. ਬੇਦੀ
Ad Position 24