08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੋਆਪ੍ਰੇਟਿਵ ਬੈਂਕਾਂ ਵਿਚ ਨਕਦੀ ਦੀ ਕਮੀ ਕਾਰਨ ਕਿਸਾਨ ਤੇ ਦੁੱਧ ਉਤਪਾਦਕ ਹੋ ਰਹੇ ਹਨ ਪ੍ਰੇਸ਼ਾਨ-ਸ਼ਿਵਦਾਸਪੁਰ, ਦੇਦੜਾਂ

Ad Position 21
No active advertisement
ਅਜੀਤ ਡੈਸਕ 03-06-2026
ਬਸੀ ਪਠਾਣਾਂ, 2 ਜੂਨ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਵਰਨ ਸਿੰਘ ਸ਼ਿਵਦਾਸਪੁਰ ਅਤੇ ਬਹਾਦਰ ਬਹਾਦਰ ਸਿੰਘ ਦੇਦੜਾਂ ਪ੍ਰਧਾਨ ਵੇਰਕਾ ਦੁੱਧ ਸੁਸਾਇਟੀ ਨੇ ਸਾਂਝੇ ਤੌਰ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਸਹਿਕਾਰੀ ਬੈਂਕਾਂ ਵਿਚ ਨਕਦੀ ਨਾ ਮਿਲਣ ਕਾਰਨ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮਈ ਅਤੇ ਜੂਨ ਵਿਚ ਬਹੁਤ ਸਾਰੇ ਕਿਸਾਨ ਸਹਿਕਾਰੀ ਬੈਂਕਾਂ ਵਿਚ ਆਪਣੀਆਂ ਲਿਮਟਾਂ ਨਵੀਆਂ ਪੁਰਾਣੀਆਂ ਕਰਦੇ ਹਨ, ਪਰ ਜਦੋਂ ਲਿਮਟ ਭਰ ਕੇ ਪੈਸੇ ਲੈਣ ਜਾਂਦੇ ਹਨ ਤਾਂ ਸਹਿਕਾਰੀ ਬੈਂਕ ਵਾਲਿਆਂ ਕੋਲ ਨਕਦ ਕੈਸ਼ ਉਪਲੱਬਧ ਨਹੀਂ ਹੁੰਦਾ | ਜਿਸ ਕਾਰਨ ਬਹੁਤ ਪ੍ਰੇਸ਼ਾਨੀ ਆ ਰਹੀ ਹੈ, ਕਿਉਂਕਿ ਕਿਸਾਨਾਂ ਨੇ ਇਨ੍ਹਾਂ ਦਿਨਾਂ ਵਿਚ ਹੀ ਪੈਸੇ ਦਾ ਲੈਣ-ਦੇਣ ਕਰਨਾ ਹੁੰਦਾ ਹੈ, ਪਰ ਬੈਂਕ ਵਾਲੇ ਕਹਿੰਦੇ ਹਨ ਕਿ ਦੂਜੇ ਬੈਂਕ ਵਿਚ ਪੈਸੇ ਟ੍ਰਾਂਸਫ਼ਰ ਕਰਵਾ ਲਵੋ, ਸਾਡੇ ਕੋਲ ਨਕਦ ਕੈਸ਼ ਨਹੀਂ ਹੈ | ਇਸੇ ਤਰ੍ਹਾਂ ਦੀ ਪ੍ਰੇਸ਼ਾਨੀ ਵੇਰਕਾ ਦੁੱਧ ਉਤਪਾਦਕਾਂ ਨੂੰ ਆ ਰਹੀ ਹੈ, ਕਿਉਂਕਿ ਜ਼ਿਆਦਾਤਰ ਦੁੱਧ ਉਤਪਾਦਕ ਸੁਸਾਇਟੀਆਂ ਦੇ ਖਾਤੇ ਸਹਿਕਾਰੀ ਬੈਂਕਾਂ ਵਿਚ ਹੀ ਹਨ | ਉਨ੍ਹਾਂ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਸਹਿਕਾਰੀ ਬੈਂਕਾਂ ਨੂੰ ਪਹਿਲ ਦੇ ਆਧਾਰ 'ਤੇ ਨਕਦ ਕੈਸ਼ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ, ਦੁੱਧ ਉਤਪਾਦਕਾਂ ਅਤੇ ਗ੍ਰਾਹਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸੰਗਤਾਂ ਨੂੰ ਮਿਲ ਰਿਹਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦਾ ਸੁਨਹਿਰੀ ਮੌਕਾ-ਵਿਧਾ... ਅਗਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਇਆ ਵਿੱਦਿਅਕ ਦੌਰਾ
Ad Position 24