08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-06-2026
ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੌੜ)-ਬਹਾਦਰਗੜ੍ਹ ਪੁਲ ਲਾਗੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਥਾਣਾ ਸਦਰ ਦੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਿਸ ਆਧਾਰ 'ਤੇ ਪੁਲਿਸ ਨੇ ਰਾਜਵੀਰ, ਗੁਰਵਿੰਦਰ ਸਿੰਘ ਵਾਸੀਅਨ ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਐਸ.ਆਈ. ਜਨਕ ਰਾਜ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਬਹਾਦਰਗੜ੍ਹ ਨੇੜੇ ਪੁਲ ਕੋਲ ਮੌਜੂਦ ਸੀ | ਉਨ੍ਹਾਂ ਨੂੰ ਸੂਚਨਾ ਮਿਲੀ ਕਿ ਵਿਅਕਤੀ ਬਹਾਦਰਗੜ੍ਹ ਦੀ ਮਾਰਕੀਟ 'ਚ ਨਸ਼ੀਲੀਆਂ ਗੋਲੀਆਂ ਵੇਚ ਰਹੇ ਹਨ | ਜਿਸ ਤਹਿਤ ਉਨ੍ਹਾਂ ਉੱਥੇ ਛਾਪੇਮਾਰੀ ਕਰ ਕੇ ਦੋ ਮੁਲਜ਼ਮਾਂ ਨੂੰ ਮੌਕੇ 'ਤੇ ਗਿ੍ਫ਼ਤਾਰ ਕਰ ਲਿਆ ਜਿਨ੍ਹਾਂ ਦੀ ਤਲਾਸ਼ੀ ਲੈਣ ਉਪਰੰਤ 110 ਗੋਲੀਆਂ ਬਰਾਮਦ ਹੋਈਆਂ | ਇਸ ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ-ਮਨਪ੍ਰੀਤ ਮਿੰਟਾ, ਗੁਰਪ੍ਰੀਤ ਗਰੇਵਾਲ ਅਗਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਮੰਗਾਂ ਸੰਬੰਧੀ ਮੁੱਖ ਮੰਤਰੀ ਨਾਮ ਮੰਗ ਪੱਤਰ ਚੇਅਰਮੈਨ ਲਿਬੜਾ ਨੂੰ ਸੌਂਪਿਆ
Ad Position 24