08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨੌਜਵਾਨ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ-ਮਨਪ੍ਰੀਤ ਮਿੰਟਾ, ਗੁਰਪ੍ਰੀਤ ਗਰੇਵਾਲ

Ad Position 21
No active advertisement
ਦੇਸ਼ ਭਗਤ ਯੂਨੀਵਰਸਿਟੀ ਨਜ਼ਦੀਕ ਨੌਜਵਾਨਾਂ ਵਲੋਂ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ ਮੌਕੇ ਸੇਵਾ ਕਰਦੇ ਹੋਏ ਮਨਪ੍ਰੀਤ ਸਿੰਘ ਮਿੰਟਾ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਅਤੇ ਹੋਰ | ਅਜੀਤ ਤਸਵੀਰ <br/> 03-06-2026
ਅਮਲੋਹ, 2 ਜੂਨ (ਕੇਵਲ ਸਿੰਘ)-ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਨੌਜਵਾਨਾਂ ਵਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਾਹਮਣੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਸੇਵਾ ਨਿਭਾਈ ਗਈ ਅਤੇ ਰਾਹਗੀਰਾਂ ਨੂੰ ਠੰਢਾ ਮਿੱਠਾ ਪਾਣੀ ਪਿਲਾਇਆ ਗਿਆ | ਇਸ ਸੇਵਾ ਕਾਰਜ ਦੌਰਾਨ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਅਤੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਯੂਥ ਕਾਂਗਰਸ ਆਗੂ ਸਨੀ ਅਮਲੋਹ, ਰਣਜੀਤ ਰਹਿਲ, ਗੁਰੀ, ਕਮਲ, ਪੀਤਾ ਮਾਨਗੜ੍ਹ, ਜਸ਼ਨ ਰਹਿਲ, ਸਬੀਰ ਖਾਂ, ਸੂਬਾ ਸ਼ੌਟੀ, ਲੱਖੂ ਸਲਾਣੀ, ਪ੍ਰੀਤ ਚਾਹਲ, ਰਵੀ ਭਾਂਬਰੀ ਅਤੇ ਹੋਰ ਨੌਜਵਾਨਾਂ ਵਲੋਂ ਸਾਂਝੇ ਤੌਰ 'ਤੇ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮਾਂ ਵਿਚ ਹਿੱਸਾ ਪਾਉਣ ਦੀ ਅਪੀਲ ਵੀ ਕੀਤੀ | ਛਬੀਲ ਦੌਰਾਨ ਵੱਡੀ ਗਿਣਤੀ ਵਿਚ ਰਾਹਗੀਰਾਂ ਨੇ ਠੰਢਾ ਮਿੱਠਾ ਪਾਣੀ ਪੀ ਕੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਤੇ 4.50 ਲੱਖ ਕਰੋੜ ਦਾ ਕਰਜ਼ਾ 'ਆਪ' ਸਰਕਾਰ ਨੇ ਚਾੜਿ੍ਹਆ, ਪਰ ਵਿਕਾਸ ਕਿਤੇ ਨਜ਼ਰ ਨਹੀਂ ਆ ਰਿਹਾ-ਰਾਜੂ ਖੰਨਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ
Ad Position 24