08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਨਰੇਗਾ ਕਰਮਚਾਰੀ ਯੂਨੀਅਨ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਮਨਰੇਗਾ ਕਰਮਚਾਰੀ ਯੂਨੀਅਨ ਦੇ ਆਗੂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਦੇ ਹੋਏ | ਤਸਵੀਰ: ਕਰਨ <br/> 03-06-2026
ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਮਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਫ਼ਦ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮਨਰੇਗਾ ਮੁਲਾਜ਼ਮ ਪਿਛਲੇ 18 ਸਾਲ ਤੋਂ ਪੰਚਾਇਤ ਵਿਭਾਗ ਵਿਚ ਕੱਚੀਆਂ ਨੌਕਰੀਆਂ ਤੇ ਸੇਵਾਵਾਂ ਨਿਭਾਅ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿਚ 'ਆਪ' ਦੀ ਸਰਕਾਰ ਬਣਨ ਮਗਰੋਂ ਉਨ੍ਹਾਂ ਨੂੰ ਪੱਕੇ ਕੀਤਾ ਜਾਵੇਗਾ | ਜਿਸ ਸਬੰਧੀ 'ਆਪ' ਸਰਕਾਰ ਦਾ ਜ਼ਿਆਦਾਤਰ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਸਾਡੀਆਂ ਮੰਗਾਂ ਦਾ ਅਜੇ ਤੱਕ ਕੋਈ ਹੱਲ ਨਹੀਂ ਹੋਇਆ | ਜਿਸ ਕਰਕੇ ਹੁਣ ਮਨਰੇਗਾ ਕਰਮਚਾਰੀਆਂ ਦੀ ਪੰਜਾਬ ਪੱਧਰ 'ਤੇ ਕਲਮ ਛੋੜ ਹੜਤਾਲ ਜਾਰੀ ਹੈ | ਜਿਸ ਦੌਰਾਨ ਸੂਬਾ ਪੱਧਰੀ ਸਾਰੇ ਹੀ ਚੇਅਰਮੈਨਾਂ, ਹਲਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਮਨਰੇਗਾ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਮਾਨ ਸਰਕਾਰ ਕੱਚੇ ਮੁਲਾਜ਼ਮਾਂ ਦੇ ਹੱਕ ਵਿਚ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਜਲਦ ਰੈਗੂਲਰ ਕੀਤੀਆਂ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਕੰਵਲ ਨੇ ਦੱਸਿਆ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ ਅਤੇ ਸੌਂਦ ਵਲੋਂ ਯੂਨੀਅਨ ਕੋਲੋਂ 5 ਦਿਨਾਂ ਦਾ ਸਮਾਂ ਮੰਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਯੂਨੀਅਨ ਵਲੋਂ ਪੰਜਾਬ ਪੱਧਰ 'ਤੇ ਤਿੱਖੇ ਸੰਘਰਸ਼ ਪੋ੍ਰਗਰਾਮ ਉਲੀਕੇ ਜਾਣਗੇ | ਇਸ ਮੌਕੇ 'ਤੇ ਵਫ਼ਦ ਵਿਚ ਸਤਨਾਮ ਸਿੰਘ ਜਨਰਲ ਸਕੱਤਰ, ਮਨਦੀਪ ਸਿੰਘ ਸਰਪ੍ਰਸਤ ਅਤੇ ਮਨਰੇਗਾ ਕਰਮਚਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਲੋਹ ਬਲਾਕ ਦੇ ਪਿੰਡ ਖਨਿਆਣ ਤੋਂ ਸ਼ੁਰੂ ਹੋਈ ਝੋਨੇ ਦੀ ਸਿੱਧੀ ਬਿਜਾਈ ਅਗਲੀ ਖ਼ਬਰ ਸਿਹਤ ਵਿਭਾਗ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
Ad Position 24