16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 04-06-2026
ਫ਼ਤਹਿਗੜ੍ਹ ਸਾਹਿਬ, 3 ਜੂਨ (ਮਨਪ੍ਰੀਤ ਸਿੰਘ)-ਸੀਨੀਅਰ ਸਿਟੀਜ਼ਨ ਸਾਡੇ ਸਮਾਜ ਦਾ ਅਨਮੋਲ ਖ਼ਜ਼ਾਨਾ ਹਨ, ਇਨ੍ਹਾਂ ਦੀ ਸੰਭਾਲ ਕਰਨਾ ਸਾਡਾ ਫ਼ਰਜ਼ ਹੈ | ਇਸ ਲਈ ਸੀਨੀਅਰ ਸਿਟੀਜਨਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜ਼ੁਰਗ ਨਾਗਰਿਕਾਂ ਦੀ ਦੇਖ-ਭਾਲ ਅਤੇ ਭਲਾਈ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਪੈਨਸ਼ਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਸਾਡੇ ਬਜ਼ੁਰਗ ਆਪਣਾ ਜੀਵਨ ਨਿਰਵਾਹ ਚੰਗੇ ਤਰੀਕੇ ਨਾਲ ਕਰ ਸਕਣ | ਡੀ.ਸੀ ਨੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਬੈਂਕਾਂ ਵਿਚ ਆਪਣੇ ਕੰਮ ਕਾਰ ਕਰਵਾਉਣ ਲਈ ਜਾਣ ਵਾਲੇ ਬਜ਼ੁਰਗਾਂ ਦੇ ਕੰਮ ਤਰਜੀਹੀ ਆਧਾਰ 'ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਖੇਤਰ ਵਿਚ ਪੈਂਦੇ ਸੀਨੀਅਰ ਸਿਟੀਜ਼ਨ ਹੋਮਜ਼ ਦੀ ਲਗਾਤਾਰ ਸਾਫ਼-ਸਫ਼ਾਈ ਕਰਵਾਈ ਜਾਵੇ ਤਾਂ ਜੋ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਉਹ ਸਕੂਲਾਂ ਵਿਚ ਸਵੇਰ ਦੀ ਸਭਾ ਮੌਕੇ ਬੱਚਿਆਂ ਨੂੰ ਬਜ਼ੁਰਗਾਂ ਦਾ ਮਾਨ ਸਤਿਕਾਰ ਕਰਨ ਸਬੰਧੀ ਪ੍ਰੇਰਿਤ ਕਰਨ | ਮੀਟਿੰਗ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ, ਡੀ.ਐਸ.ਪੀ. ਹਰਤੇਸ਼ ਕੌਸ਼ਿਕ, ਸਹਾਇਕ ਸਿਵਲ ਸਰਜਨ ਡਾ. ਕੇ.ਡੀ. ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਨੇ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਕੌਂਸਲਰ ਸੁਖਵਿੰਦਰ ਸਿੰਘ ਨਿੱਕੂ ਨੇ ਵਾਰਡ 'ਚ ਸਫ਼ਾਈ ਮੁਹਿੰਮ ਕਰਵਾਈ ਸ਼ੁਰੂ
Ad Position 24