16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ-ਅਜੈ ਲਿਬੜਾ

Ad Position 21
No active advertisement
ਅਜੀਤ ਡੈਸਕ 04-06-2026
ਫ਼ਤਹਿਗੜ੍ਹ ਸਾਹਿਬ, 3 ਜੂਨ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਤੇ ਗੈਸ ਦੀਆਂ ਕੀਮਤਾਂ 'ਚ ਕੀਤਾ ਜਾ ਰਿਹਾ ਅਥਾਹ ਵਾਧਾ ਸਿੱਧੇ ਤੌਰ 'ਤੇ ਆਮ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ, ਜਿਸ ਨਾਲ ਮਹਿੰਗਾਈ ਦਿਨੋਂ-ਦਿਨ ਵੱਧ ਰਹੀ ਹੈ ਤੇ ਦੇਸ਼ ਦੀ ਜਨਤਾ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ. ਲਿਬੜਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਰਮਾਏਦਾਰਾਂ ਨੂੰ ਹੋਰ ਅਮੀਰ ਅਤੇ ਗ਼ਰੀਬਾਂ ਨੂੰ ਹੋਰ ਗ਼ਰੀਬ ਕਰਨ 'ਤੇ ਲੱਗੀ ਹੋਈ ਹੈ | ਜਿਸ ਦੁਆਰਾ ਪਿਛਲੇ ਕਈ ਸਾਲਾਂ ਤੋਂ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਪੈਟਰੋਲੀਅਮ ਦੀਆਂ ਕੀਮਤਾਂ ਨਹੀਂ ਘਟਾਈਆਂ ਗਈਆਂ ਤੇ ਸਿੱਧੇ ਤੌਰ 'ਤੇ ਕਾਰਪੋਰੇਟ ਘਰਾਨਿਆਂ ਨੂੰ ਇਸ ਦਾ ਫ਼ਾਇਦਾ ਦਿੱਤਾ ਗਿਆ ਅਤੇ ਹੁਣ ਜਦੋਂ ਪੈਟਰੋਲੀਅਮ ਪਦਾਰਥਾਂ ਦੀ ਥੋੜ੍ਹੀ ਬਹੁਤ ਕਿੱਲਤ ਆਈ ਤਾਂ ਮੋਦੀ ਸਰਕਾਰ ਦੁਆਰਾ ਥੋੜੇ੍ਹ ਦਿਨਾਂ 'ਚ ਤੇਲ ਦੀਆਂ ਕੀਮਤਾਂ 'ਚ ਸਾਢੇ ਸੱਤ ਰੁਪਏ ਤੱਕ ਦਾ ਵਾਧਾ ਕਰ ਦਿੱਤਾ ਗਿਆ ਤੇ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਦਿੱਤੀਆਂ ਗਈਆਂ, ਜਿਸ ਕਾਰਨ ਦੇਸ਼ ਦਾ ਹਰ ਵਰਗ ਖ਼ਾਸ ਕਰ ਟ੍ਰਾਂਸਪੋਰਟ ਤੇ ਵਪਾਰੀ ਵਰਗ ਨਾਖ਼ੁਸ਼ ਦਿਖਾਈ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਵਰਗ ਭਾਜਪਾ ਦੀਆਂ ਨੀਤੀਆਂ ਤੋਂ ਦੁਖੀ ਹੈ ਤੇ ਉਹ ਦਿਨ ਦੂਰ ਨਹੀਂ, ਜਦੋਂ ਲੋਕ ਦੇਸ਼ 'ਚੋਂ ਮੋਦੀ ਸਰਕਾਰ ਦਾ ਸਫ਼ਾਇਆ ਕਰਨਗੇ |
Ad Position 22
No active advertisement
ਪਿਛਲੀ ਖ਼ਬਰ 'ਦੀ ਖਮਾਣੋਂ ਕਲਾਂ ਬਹੁਮੰਤਵੀ ਸਹਿਕਾਰੀ ਸਭਾ ਨੇ ਮਾਰਕਫੈੱਡ ਵਲੋਂ ਯੂਰੀਆ ਖਾਦ ਨਾ ਦੇਣ ਸੰਬੰਧੀ ਅਧਿਕਾਰੀਆਂ ਨੂੰ ਮੰਗ ਪੱ... ਅਗਲੀ ਖ਼ਬਰ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਹਰ ਵਰਕਰ ਤੇ ਆਗੂ ਦਾ ਮੁੱਖ ਮਕਸਦ-ਧਾਲੀਵਾਲ, ਮਾਜਰੀ
Ad Position 24